ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ ਵਿਵਾਦ: ਐੱਨਟੀਏ ਖ਼ਿਲਾਫ਼ ਧਰਨਾ ਜਾਰੀ

09:24 AM Jul 01, 2024 IST
ਜੰਤਰ ਮੰਤਰ ’ਚ ਐੱਨਟੀਏ ਖ਼ਿਲਾਫ਼ ਧਰਨਾ ਦਿੰਦੇ ਹੋਏ ਵਿਦਿਆਰਥੀ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਜੂਨ
ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ ਲਏ ਗਏ ਨੀਟ-ਯੂਜੀ ਦੇ ਇਮਤਿਹਾਨਾਂ ਵਿੱਚ ਗੜਬੜੀ ਅਤੇ ਭਾਜਪਾ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ’ਤੇ ਵਿਦਿਆਰਥੀਆਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਬਹੁਤਾ ਕਰਕੇ ਖੱਬੀਆਂ ਧਿਰਾਂ ਦੇ ਵਿਦਿਆਰਥੀ ਵਿੰਗ ਤੇ ਹੋਰ ਸੰਸਥਾਵਾਂ ਸ਼ਮੂਲੀਅਤ ਕਰ ਰਹੀਆਂ ਹਨ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕਥਿਤ ਮਿਲੀਭੁਗਤ ਨਾਲ ਇੰਨੇ ਵੱਡੇ ਪੱਧਰ ਉੱਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਐੱਨਟੀਏ ਨੂੰ ਭੰਗ ਕੀਤਾ ਜਾਵੇ ਅਤੇ ਬਿਹਤਰ ਇਮਤਿਹਾਨ ਲੈਣ ਦਾ ਪ੍ਰਬੰਧ ਸਿਰਜਿਆ ਜਾਵੇ। ਧਰਨੇ ਵਿੱਚ ਆਇਸਾ, ਐੱਸਐੱਫਆਈ, ਕ੍ਰਾਂਤੀਕਾਰੀ ਯੁਵਾ ਸੰਗਠਨ ਤੇ ਹੋਰ ਅਗਾਂਹਵਧੂ ਜਥੇਬੰਦੀਆਂ ਸ਼ਾਮਲ ਹਨ।

Advertisement

Advertisement
Advertisement