For the best experience, open
https://m.punjabitribuneonline.com
on your mobile browser.
Advertisement

ਨੀਟ ਪ੍ਰੀਖਿਆ: ‘ਆਪ’ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ

08:15 AM Jun 19, 2024 IST
ਨੀਟ ਪ੍ਰੀਖਿਆ  ‘ਆਪ’ ਵੱਲੋਂ ਜੰਤਰ ਮੰਤਰ ’ਤੇ ਪ੍ਰਦਰਸ਼ਨ
ਨਵੀਂ ਦਿੱਲੀ ਵਿੱਚ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਦੇ ਹੋੋਏ ਆਮ ਆਦਮੀ ਪਾਰਟੀ ਦੇ ਆਗੂ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 18 ਜੂਨ
ਆਮ ਆਦਮੀ ਪਾਰਟੀ ਨੇ ਅੱਜ ਨੀਟ ਪ੍ਰੀਖਿਆ ’ਚ ਹੋਏ ਘਪਲੇ ਨੂੰ ਲੈ ਕੇ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ। ਜੰਤਰ-ਮੰਤਰ ’ਤੇ ਕੀਤੇ ਗਏ ਪ੍ਰਦਰਸ਼ਨ ’ਚ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਕੌਂਸਲਰਾਂ ਨੇ ਨੀਟ ਪੇਪਰ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉਹ ਪ੍ਰੀਖਿਆ ਰੱਦ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਇਕ ਵਿਦਿਆਰਥੀ ਦੇ ਪਿਤਾ ਨੇ ਸਟੇਜ ’ਤੇ ਆ ਕੇ ਆਪਣਾ ਦਰਦ ਬਿਆਨ ਕੀਤਾ। ਉਸ ਨੇ ਦੱਸਿਆ ਕਿ ਉਸ ਦੀ ਧੀ ਪਿਛਲੇ ਤਿੰਨ ਸਾਲਾਂ ਤੋਂ ਨੀਟ ਪ੍ਰੀਖਿਆ ਵਿੱਚ ਘੁਟਾਲੇ ਦਾ ਸ਼ਿਕਾਰ ਹੋ ਰਹੀ ਹੈ ਅਤੇ ਹੁਣ ਉਹ ਪ੍ਰੇਸ਼ਾਨ ਹੈ। ਸੰਸਦ ਮੈਂਬਰ ਸੰਜੈ ਸਿੰਘ, ਦਿੱਲੀ ਪ੍ਰਦੇਸ਼ ਕਨਵੀਨਰ ਅਤੇ ਕੈਬਨਿਟ ਮੰਤਰੀ ਗੋਪਾਲ ਰਾਏ, ਸੌਰਭ ਭਾਰਦਵਾਜ, ਰਾਖੀ ਬਿਰਲਨ, ਸੰਜੀਵ ਝਾਅ ਅਤੇ ਹੋਰ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਭਲਕੇ ਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰੇਗੀ।
ਇਸ ਦੌਰਾਨ ਸੰਜੈ ਸਿੰਘ ਨੇ ਕਿਹਾ ਕਿ ਇਹ ਨੀਟ ਪ੍ਰੀਖਿਆ ਮੋਦੀ ਸਰਕਾਰ ਦਾ ਭ੍ਰਿਸ਼ਟਾਚਾਰ ਹੈ। ਸਿੱਖਿਆ ਮੰਤਰਾਲਾ ਅਤੇ ਉਸ ਦੇ ਅਧੀਨ ਐੱਨਟੀਏ ਨੇ ਭਾਜਪਾ ਸ਼ਾਸਿਤ ਰਾਜਾਂ ਵਿੱਚ ਆਪਣੇ ਨੇਤਾਵਾਂ ਨਾਲ ਮਿਲ ਕੇ ਦੇਸ਼ ਦੇ ਕਰੋੜਾਂ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਲਈ ਸਾਡੀ ਮੰਗ ਹੈ ਕਿ ਇਸ ਨੀਟ ਪ੍ਰੀਖਿਆ ਨੂੰ ਰੱਦ ਕੀਤਾ ਜਾਵੇ ਅਤੇ ਪ੍ਰੀਖਿਆ ਦੁਬਾਰਾ ਕਰਵਾਈ ਜਾਵੇ। ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ਦੇ ਲੱਖਾਂ ਪੁੱਤਰ-ਧੀਆਂ ਆਪਣੇ ਉੱਜਵਲ ਭਵਿੱਖ ਲਈ ਸਾਲਾਂ ਤੋਂ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਨ ਪਰ ਅੱਜ ਉਹ ਬੱਚੇ ਅਤੇ ਉਨ੍ਹਾਂ ਦੇ ਮਾਪੇ ਨਿਰਾਸ਼ ਹਨ।
ਸੌਰਭ ਭਾਰਦਵਾਜ ਨੇ ਕਿਹਾ ਕਿ ਦੇਸ਼ ਦੇ 24 ਲੱਖ ਬੱਚਿਆਂ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ‘ਆਪ’ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿਰਲਾ ਨੇ ਕਿਹਾ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਦੇਸ਼ ਦੇ ਸਿੱਖਿਆ ਮੰਤਰੀ ਇਸ ਨੂੰ ਸਾਧਾਰਨ ਘਟਨਾ ਕਹਿ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×