NEET probe: ਐਨਐਮਸੀ ਵੱਲੋਂ 14 ਵਿਦਿਆਰਥੀਆਂ ਦੇ ਦਾਖਲੇ ਰੱਦ
26 ਨੂੰ ਮੁਅੱਤਲ ਕੀਤਾ
ਨਵੀਂ ਦਿੱਲੀ, 3 ਮਈ
NMC cancels admission of 14 students, orders suspension of 26 more ਨੈਸ਼ਨਲ ਮੈਡੀਕਲ ਕਮਿਸ਼ਨ ਐਨਐਮਸੀ ਨੇ ਨੀਟ-ਯੂਜੀ 2024 ਪ੍ਰੀਖਿਆ ਬੇਨੇਮੀਆਂ ਵਿਚ ਸ਼ਾਮਲ ਪਾਏ ਗਏ 14 ਵਿਦਿਆਰਥੀਆਂ ਦੇ ਐਮਬੀਬੀਐਸ ਦੇ ਦਾਖਲੇ ਰੱਦ ਕਰ ਦਿੱਤੇ ਹਨ ਤੇ 26 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਕਾਰਵਾਈ ਸੈਸ਼ਨ 2024-25 ਦੇ ਵਿਦਿਆਰਥੀਆਂ ’ਤੇ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ ਨੀਟ ਪੇਪਰ ਲੀਕ ਦੀ ਕਈ ਏਜੰਸੀਆਂ ਵਲੋਂ ਜਾਂਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੋਰਡ ਨੇ 42 ਵਿਦਿਆਰਥੀਆਂ ਨੂੰ ਤਿੰਨ ਸਾਲਾਂ ਲਈ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਸੀ। ਕਮਿਸ਼ਨ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਦੇ ਆਧਾਰ ’ਤੇ 215 ਵਿਦਿਆਰਥੀਆਂ ਨੂੰ 2024-25 ਸੈਸ਼ਨ ਦੀ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ ਸੀ।
ਕਮਿਸ਼ਨ ਨੇ ਅਕਾਦਮਿਕ ਧੋਖਾਧੜੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਮੈਡੀਕਲ ਦਾਖਲਿਆਂ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਸਾਰੇ ਉਪਾਅ ਕਰਨ ਲਈ ਵਚਨਬੱਧ ਹੈ।ਇਹ ਕਾਰਵਾਈ ਨੀਟ-ਯੂਜੀ 2025 ਦੀ ਚਾਰ ਮਈ ਨੂੰ ਹੋਣ ਵਾਲੀ ਪ੍ਰੀਖਿਆ ਤੋਂ ਪਹਿਲਾਂ ਕੀਤੀ ਗਈ ਹੈ।