For the best experience, open
https://m.punjabitribuneonline.com
on your mobile browser.
Advertisement

ਨੀਟ: ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀ ਹਿਰਾਸਤ ’ਚ ਲਏ

06:40 AM Jul 03, 2024 IST
ਨੀਟ  ਸੰਸਦ ਵੱਲ ਮਾਰਚ ਕਰਦੇ ਵਿਦਿਆਰਥੀ ਹਿਰਾਸਤ ’ਚ ਲਏ
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਵੱਖ-ਵੱਖ ਪਾਰਟੀਆਂ ਦੇ ਵਿਦਿਆਰਥੀ ਵਿੰਗਾਂ ਦੇ ਆਗੂ। -ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 2 ਜੁਲਾਈ
ਕਈ ਮੁਕਾਬਲਾ ਪ੍ਰੀਖਿਆਵਾਂ ’ਚ ਕਥਿਤ ਬੇਨੇਮੀਆਂ ਦੇ ਵਿਰੋਧ ’ਚ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ 12 ਤੋਂ ਵੱਧ ਵਿਦਿਆਰਥੀਆਂ ਨੂੰ ਅੱਜ ਹਿਰਾਸਤ ’ਚ ਲੈ ਲਿਆ ਗਿਆ ਹੈ। ‘ਇੰਡੀਆ ਅੰਗੇਸਟ ਐੱਨਟੀਏ’ ਦੇ ਬੈਨਰ ਹੇਠ ਵੱਖ ਵੱਖ ਜਥੇਬੰਦੀਆਂ ਨਾਲ ਸਬੰਧਤ ਵਿਦਿਆਰਥੀ ਇੱਥੇ ਪਟੇਲ ਚੌਕ ਮੈਟਰੋ ਸਟੇਸ਼ਨ ’ਤੇ ਇਕੱਠੇ ਹੋਏ ਤੇ ਐੱਨਟੀਏ ਵਿਰੋਧੀ ਨਾਅਰੇ ਮਾਰਨ ਲੱਗੇ। ਵਿਦਿਆਰਥੀਆਂ ਨੇ ‘ਕੇਂਦਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰੋ’ ਅਤੇ ‘ਐੱਨਟੀਏ ਨੂੰ ਖਤਮ ਕਰੋ’ ਜਿਹੇ ਨਾਅਰੇ ਲਿਖੇ ਪੋਸਟਰ ਤੇ ਬੈਨਰ ਲੈ ਕੇ ਮੈਡੀਕਲ ਦਾਖਲਾ ਪ੍ਰੀਖਿਆ ’ਚ ਪੇਪਰ ਲੀਕ ਤੇ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਦਿੱਲੀ ਪੁਲੀਸ ਨੇ ਮੁਜ਼ਾਹਰਾਕਾਰੀ ਵਿਦਿਆਰਥੀਆਂ ਨੂੰ ਉਸ ਸਮੇਂ ਹਿਰਾਸਤ ’ਚ ਲੈ ਲਿਆ ਜਦੋਂ ਉਹ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪ੍ਰੈੱਸ ਕਲੱਬ ’ਚ ਪੱਤਰਕਾਰ ਸੰਮੇਲਨ ਮਗਰੋਂ ਵਿਦਿਆਰਥੀ ਪਟੇਲ ਚੌਕ ਮੈਟਰੋ ਸਟੇਸ਼ਨ ’ਤੇ ਇਕੱਠੇ ਹੋਏ ਜਿੱਥੋਂ ਉਨ੍ਹਾਂ ਸੰਸਦ ਵੱਲ ਮਾਰਚ ਕਰਨਾ ਸ਼ੁਰੂ ਕੀਤਾ। ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ 12 ਤੋਂ ਵੱਧ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।
ਇਸੇ ਦੌਰਾਨ ਇੰਡੀਆ ਗੱਠਜੋੜ ਦੀਆਂ ਪਾਰਟੀਆਂ ਨਾਲ ਸਬੰਧਤ ਵਿਦਿਆਰਥੀ ਜਥੇਬੰਦੀਆਂ ਨੇ ਅੱਜ ਨੀਟ-ਯੂਜੀ ’ਚ ਕਥਿਤ ਬੇਨੇਮੀਆਂ ਦੇ ਮੁੱਦੇ ’ਤੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਦੀ ਐੱਨਡੀਏ ਸਰਕਾਰ ਦੀ ਆਲੋਚਨਾ ਕੀਤੀ ਤੇ ਮੈਡੀਕਲ ਦਾਖਲ ਪ੍ਰੀਖਿਆ ਮੁੜ ਕਰਾਉਣ ਦੀ ਮੰਗ ਦੁਹਰਾਈ। ਇੱਥੇ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਆਇਸਾ, ਐੱਸਐੱਫਆਈ, ਏਆਈਐੱਸਐੱਫ, ਐੱਨਐੱਸਯੂਆਈ ਤੇ ਸਮਾਜਵਾਦੀ ਛਾਤਰ ਸਭਾ ਦੇ ਕੌਮੀ ਆਗੂਆਂ ਨੇ ਦੋਸ਼ ਲਾਇਆ ਕਿ ਨੀਟ-ਯੂਜੀ ’ਚ ਧਾਂਦਲੀ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ’ਚ ਹੈ। ਵਿਦਿਆਰਥੀਆਂ ਨੇ ਐੱਨਟੀਏ ਨੂੰ ਖਤਮ ਕਰਨ ਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕੀਤੀ। -ਪੀਟੀਆਈ

Advertisement

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ

ਨਵੀਂ ਦਿੱਲੀ: ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਨੀਟ ’ਚ ਕਥਿਤ ਬੇਨੇਮੀਆਂ ਦੇ ਮੁੱਦੇ ’ਤੇ ਸਦਨ ’ਚ ਚਰਚਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਨੀਟ ’ਤੇ ਚਰਚਾ ਕਰਾਉਣ ਲਈ ਵਿਰੋਧੀ ਧਿਰ ਨੇ ਲੰਘੀ 28 ਜੂਨ ਨੂੰ ਅਪੀਲ ਕੀਤੀ ਅਤੇ ਬੀਤੇ ਦਿਨ ਇਹ ਅਪੀਲ ਠੁਕਰਾ ਦਿੱਤੀ ਗਈ ਪਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਨੂੰ ਭਰੋਸਾ ਦਿੱਤਾ ਸੀ ਕਿ ਉਹ ਸਰਕਾਰ ਨਾਲ ਇਸ ਮਾਮਲੇ ’ਤੇ ਚਰਚਾ ਕਰਨਗੇ। ਗਾਂਧੀ ਨੇ ਅੱਜ ਲਿਖੇ ਪੱਤਰ ’ਚ ਕਿਹਾ, ‘ਮੈਂ ‘ਨੀਟ’ ’ਤੇ ਸੰਸਦ ’ਚ ਚਰਚਾ ਦੀ ਮੰਗ ਕਰਦਿਆਂ ਇਹ ਪੱਤਰ ਲਿਖ ਰਿਹਾ ਹਾਂ। ਇਸ ਸਮੇਂ ਸਾਡੀ ਇੱਕੋ-ਇੱਕ ਚਿੰਤਾ ਪੂਰੇ ਭਾਰਤ ’ਚ ਤਕਰੀਬਨ 24 ਲੱਖ ਨੀਟ ਉਮੀਦਵਾਰਾਂ ਦੀ ਭਲਾਈ ਹੈ।’ ਉਨ੍ਹਾਂ ਕਿਹਾ, ‘ਸਾਡੇ ਵਿਦਿਆਰਥੀਆਂ ਨੂੰ ਜਵਾਬ ਮਿਲਣਾ ਚਾਹੀਦਾ ਹੈ। ਸੰਸਦ ’ਚ ਚਰਚਾ ਨਾਲ ਉਨ੍ਹਾਂ ਦਾ ਭਰੋਸਾ ਬਹਾਲ ਕਰਨ ਦੀ ਦਿਸ਼ਾ ’ਚ ਪਹਿਲਾ ਕਦਮ ਹੋਵੇਗਾ।’ -ਪੀਟੀਆਈ

Advertisement
Author Image

joginder kumar

View all posts

Advertisement
Advertisement
×