ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ 2024: ਸੀਬੀਆਈ ਵੱਲੋਂ ਮੁੱਖ ਮੁਲਜ਼ਮ ਸਣੇ ਦੋ ਹੋਰ ਗ੍ਰਿਫ਼ਤਾਰ

04:26 PM Jul 16, 2024 IST

ਨਵੀਂ ਦਿੱਲੀ, 16 ਜੁਲਾਈ
ਸੀਬੀਆਈ ਨੇ ਨੀਟ-ਯੂਜੀ ਪੇਪਰ ਲੀਕ ਮਾਮਲੇ ਵਿੱਚ ਮੁੱਖ ਮੁਲਜ਼ਮ ਸਣੇ ਦੋ ਹੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਕਥਿਤ ਤੌਰ ’ਤੇ ਨੈਸ਼ਨਲ ਟੈਸਟਿੰਗ ਏਜੰਸੀ ਤੋਂ ਪੇਪਰ ਚੋਰੀ ਕੀਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋ ਗ੍ਰਿਫ਼ਤਾਰੀਆਂ ਨਾਲ ਮੈਡੀਕਲ ਦਾਖ਼ਲਾ ਪ੍ਰੀਖਿਆ ਲੀਕ ਹੋਣ, ਨਕਲ ਅਤੇ ਹੋਰ ਬੇਨੇਮੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਕੁੱਲ ਗਿਣਤੀ ਹੁਣ 14 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ ਜਮਸ਼ੇਦਪੁਰ ਤੋਂ 2017 ਬੈਚ ਦੇ ਸਿਵਲ ਇੰਜਨੀਅਰ ਪੰਕਜ ਕੁਮਾਰ ਉਰਫ ਆਦਿਤਿਆ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੇ ਕਥਿਤ ਤੌਰ ’ਤੇ ਹਜ਼ਾਰੀਬਾਗ ਸਥਿਤ ਐਨਟੀਏ ਟਰੰਕ ਤੋਂ ਪੇਪਰ ਚੋਰੀ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਬੋਕਾਰੋ ਦੇ ਰਹਿਣ ਵਾਲੇ ਕੁਮਾਰ ਨੂੰ ਪਟਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਨੇ ਇੱਕ ਹੋਰ ਮੁਲਜ਼ਮ ਰਾਜੂ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਸ ਨੇ ਕਥਿਤ ਤੌਰ ’ਤੇ ਕਾਗਜ਼ ਚੋਰੀ ਕਰਨ ਅਤੇ ਉਨ੍ਹਾਂ ਨੂੰ ਗਰੋਹ ਦੇ ਹੋਰ ਮੈਂਬਰਾਂ ਤੱਕ ਪਹੁੰਚਾਉਣ ਵਿੱਚ ਕੁਮਾਰ ਦੀ ਮਦਦ ਕੀਤੀ ਸੀ। ਰਾਜੂ ਸਿੰਘ ਨੂੰ ਹਜ਼ਾਰੀਬਾਗ ਤੋਂ ਗ੍ਰਿਫਤਾਰ ਕੀਤਾ ਗਿਆ।

Advertisement

Advertisement
Advertisement