For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਵੱਲੋਂ ਨੀਟ ਨੂੰ ਸ਼ਹਿਰਾਂ ਤੇ ਕੇਂਦਰਾਂ ਅਨੁਸਾਰ ਨਤੀਜਾ ਐਲਾਨਣ ਦੇ ਹੁਕਮ

01:12 PM Jul 18, 2024 IST
ਸੁਪਰੀਮ ਕੋਰਟ ਵੱਲੋਂ ਨੀਟ ਨੂੰ ਸ਼ਹਿਰਾਂ ਤੇ ਕੇਂਦਰਾਂ ਅਨੁਸਾਰ ਨਤੀਜਾ ਐਲਾਨਣ ਦੇ ਹੁਕਮ
Advertisement

ਨਵੀਂ ਦਿੱਲੀ, 18 ਜੁਲਾਈ

Advertisement

ਸੁਪਰੀਮ ਕੋਰਟ ਨੇ ਅੱਜ ਨੀਟ-ਯੂਜੀ 2024 ਸਬੰਧੀ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੂੰ ਹੁਕਮ ਜਾਰੀ ਕੀਤਾ ਹੈ ਕਿ ਉਹ 20 ਜੁਲਾਈ ਦੁਪਹਿਰ 12 ਵਜੇ ਤੱਕ ਨੀਟ-ਯੂਜੀ 2024 ਦੇ ਕੇਂਦਰ ਅਤੇ ਸ਼ਹਿਰਾਂ ਅਨੁਸਾਰ ਨਤੀਜਿਆਂ ਦਾ ਐਲਾਨ ਕਰੇ। ਇਹ ਹੁਕਮ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਜਾਰੀ ਕੀਤੇ। ਸਰਵਉਚ ਅਦਾਲਤ 22 ਜੁਲਾਈ ਨੂੰ ਇਸ ਪ੍ਰੀਖਿਆ ਨੂੰ ਰੱਦ ਕਰਨ, ਮੁੜ ਪ੍ਰੀਖਿਆ ਕਰਵਾਉਣ ਤੇ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਮੁੜ ਸੁਣਵਾਈ ਕਰੇਗੀ। ਅਦਾਲਤ ਨੇ ਕਿਹਾ ਕਿ ਇਹ ਪਹਿਲੀ ਨਜ਼ਰੇ ਜਾਪਦਾ ਹੈ ਕਿ ਪ੍ਰਸ਼ਨ ਪੱਤਰ ਲੀਕ ਪਟਨਾ ਅਤੇ ਹਜ਼ਾਰੀਬਾਗ ਤੱਕ ਸੀਮਤ ਸੀ। ਇਸ ਮਾਮਲੇ ਦੀ ਮੁੜ ਤੋਂ ਜਾਂਚ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸਰਵਉਚ ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਹੈ ਕਿ ਜੇ ਇਸ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੋਈ ਹੈ ਤਾਂ ਹੀ ਇਸ ਪ੍ਰੀਖਿਆ ਨੂੰ ਮੁੜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨਵੇਂ ਸਿਰੇ ਤੋਂ ਕਰਵਾਉਣ ਦਾ ਕੋਈ ਠੋਸ ਆਧਾਰ ਹੋਣਾ ਚਾਹੀਦਾ ਹੈ। ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਵਿਵਾਦਗ੍ਰਸਤ ਮੈਡੀਕਲ ਦਾਖਲਾ ਪ੍ਰੀਖਿਆ ਨੀਟ-ਯੂਜੀ 2024 ਨਾਲ ਸਬੰਧਤ ਪਟੀਸ਼ਨਾਂ ਦੇ ਬੈਚ ’ਤੇ ਸੁਣਵਾਈ ਕੀਤੀ। ਸਰਵਉਚ ਅਦਾਲਤ ਵਿਚ ਸੁਣਵਾਈ ਦੌਰਾਨ ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂਨੂੰ ਕਰੀਬ 15,000 ਨਵੀਆਂ ਰਜਿਸਟ੍ਰੇਸ਼ਨਾਂ ਮਿਲੀਆਂ ਹਨ। ਇਨ੍ਹਾਂ ਨਵੇਂ 15,094 ਵਿਦਿਆਰਥੀਆਂ ਵਿੱਚੋਂ 1.08 ਲੱਖ ਵਿਦਿਆਰਥੀਆਂ ਵਿੱਚੋਂ ਸਿਰਫ਼ 44 ਅਜਿਹੇ ਹਨ ਜੋ ਪ੍ਰਾਈਵੇਟ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਲੈਣਗੇ। ਐਨਟੀਏ ਦੇ ਵਕੀਲ ਨੇ ਕਿਹਾ ਕਿ ਨਵੀਂ ਰਜਿਸਟ੍ਰੇਸ਼ਨ ਕਰਨ ਵਾਲੇ ਕਰੀਬ 12 ਹਜ਼ਾਰ ਵਿਦਿਆਰਥੀ ਫੇਲ੍ਹ ਹੋ ਗਏ ਹਨ। ਸਾਲਿਸਟਰ ਜਨਰਲ ਨੇ ਕਿਹਾ ਕਿ ਨਵੀਂ ਰਜਿਸਟਰੇਸ਼ਨ ਖੋਲ੍ਹਣ ਦਾ ਮਕਸਦ ਕਿਸੇ ਵਿਅਕਤੀ ਵਿਸ਼ੇਸ਼ ਦੀ ਮਦਦ ਕਰਨਾ ਨਹੀਂ ਸੀ। ਇਹ ਵਿਦਿਆਰਥੀਆਂ ਦੀ ਭਲਾਈ ਲਈ ਕੀਤਾ ਗਿਆ ਸੀ। ਨਵੀਆਂ ਰਜਿਸਟ੍ਰੇਸ਼ਨਾਂ ਵਿੱਚੋਂ ਸਿਰਫ਼ 44 ਹੀ ਦਾਖ਼ਲਾ ਲੈ ਸਕੇ ਹਨ।

Advertisement
Author Image

sukhitribune

View all posts

Advertisement
Advertisement
×