ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਟ ਯੂਜੀ: 56 ਵਿਦਿਆਰਥੀਆਂ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ

07:38 AM Jul 05, 2024 IST

ਨਵੀਂ ਦਿੱਲੀ, 4 ਜੁਲਾਈ
ਨੀਟ ਯੂਜੀ-2024 ਦਾ ਪੇਪਰ ਪਾਸ ਕਰਨ ਵਾਲੇ ਗੁਜਰਾਤ ਦੇ 56 ਉਮੀਦਵਾਰਾਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ ਜਿਸ ਵਿਚ ਕੇਂਦਰ ਅਤੇ ਕੌਮੀ ਪ੍ਰੀਖਿਆ ਏਜੰਸੀ ਨੂੰ ਪ੍ਰੀਖਿਆ ਰੱਦ ਕਰਨ ਤੋਂ ਰੋਕਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਵਿਚ ਕਈ ਮੋਹਰੀ ਰੈਂਕ ਹਾਸਲ ਕਰਨ ਵਾਲੇ ਉਮੀਦਵਾਰ ਵੀ ਹਨ। ਉਨ੍ਹਾਂ ਨੇ ਪ੍ਰੀਖਿਆ ਦੌਰਾਨ ਨਕਲ ਅਤੇ ਪੇਪਰ ਲੀਕ ਦੀਆਂ ਕਾਰਵਾਈਆਂ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਸਿਧਾਰਥ ਕੋਮਲ ਸਿੰਗਲਾ ਅਤੇ 55 ਹੋਰ ਵਿਦਿਆਰਥੀਆਂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਕੇਂਦਰ ਅਤੇ ਕੌਮੀ ਪ੍ਰੀਖਿਆ ਏਜੰਸੀ ਨੂੰ ਮੁੜ ਪ੍ਰੀਖਿਆ ਨਾ ਕਰਵਾਉਣ ਦੇ ਹੁਕਮ ਦੇਣ ਲਈ ਅਪੀਲ ਕੀਤੀ ਗਈ ਹੈ। 56 ਵਿਦਿਆਰਥੀਆਂ ਵੱਲੋਂ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸਿਖਰਲੀ ਅਦਾਲਤ ਦੇ ਬੈਂਚ ਵੱਲੋਂ ਇਸ ਪਟੀਸ਼ਨ ਸਣੇ 27 ਪਟੀਸ਼ਨਾਂ ਦੀ ਸੁਣਵਾਈ ਕੀਤੀ ਜਾਵੇਗੀ। ਇਹ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ ਦੇਸ਼ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਐੱਮਬੀਬੀਐੱਸ, ਬੀਡੀਐੱਸ, ਆਯੂਸ਼ ਅਤੇ ਹੋਰ ਸਬੰਧਤ ਕੋਰਸਾਂ ਵਿੱਚ ਦਾਖਲੇ ਲਈ ਕਰਵਾਈ ਜਾਂਦੀ ਹੈ। -ਪੀਟੀਆਈ

Advertisement

Advertisement