ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ ਕੇਸ: ਪਟਨਾ ਹਾਈ ਕੋਰਟ ਨੇ 13 ਮੁਲਜ਼ਮ ਸੀਬੀਆਈ ਹਵਾਲੇ ਕੀਤੇ

07:14 AM Jul 13, 2024 IST

ਨਵੀਂ ਦਿੱਲੀ, 12 ਜੁਲਾਈ
ਪਟਨਾ ਹਾਈ ਕੋਰਟ ਨੇ ਨੀਟ-ਯੂਜੀ ਪੇਪਰ ਲੀਕ ਕੇਸ ਦੇ ਸਬੰਧ ’ਚ ਬਿਹਾਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ 13 ਵਿਅਕਤੀ ਸੀਬੀਆਈ ਹਵਾਲੇ ਕਰ ਦਿੱਤੇ ਹਨ। ਕੇਂਦਰੀ ਜਾਂਚ ਏਜੰਸੀ ਹੁਣ ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਸਵਾਲ ਪੁੱਛ ਸਕੇਗੀ। ਉਹ ਪੇਪਰ ਲੀਕ ਦੇ ਮੁੱਖ ਸਾਜ਼ਿਸ਼ਘਾੜੇ ਰੌਕੀ ਉਰਫ਼ ਰਾਕੇਸ਼ ਰੰਜਨ ਨੂੰ ਸਾਹਮਣੇ ਬਿਠਾ ਕੇ ਪੁੱਛ-ਪੜਤਾਲ ਕਰੇਗੀ। ਏਜੰਸੀ ਨੇ 13 ਵਿਅਕਤੀਆਂ ਦੀ ਹਿਰਾਸਤ ਮੰਗੀ ਸੀ ਪਰ ਸੀਬੀਆਈ ਦੇ ਐਕਸਕਲੂਸਿਵ ਮੈਜਿਸਟਰੇਟ ਨੇ ਉਨ੍ਹਾਂ ਦੀ ਅਰਜ਼ੀ ਨਕਾਰ ਦਿੱਤੀ ਸੀ। ਇਸ ਮਗਰੋਂ ਸੀਬੀਆਈ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਜਸਟਿਸ ਸੰਦੀਪ ਕੁਮਾਰ ਨੇ ਐਕਸਕਲੂਸਿਵ ਮੈਜਿਸਟਰੇਟ ਦੇ ਹੁਕਮਾਂ ’ਤੇ ਰੋਕ ਲਗਾਉਂਦਿਆਂ ਅੱਜ 13 ਮੁਲਜ਼ਮਾਂ ਨੂੰ ਸੀਬੀਆਈ ਹਿਰਾਸਤ ’ਚ ਭੇਜਣ ਦੀ ਮਨਜ਼ੂਰੀ ਦੇ ਦਿੱਤੀ। ਸੀਬੀਆਈ ਨੇ ਹੁਣ ਤੱਕ ਛੇ ਐੱਫਆਈਆਰ ਦਰਜ ਕੀਤੀਆਂ ਹਨ ਅਤੇ ਮੈਡੀਕਲ ਦਾਖ਼ਲਾ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਲਈ 57 ਵਿਅਕਤੀ ਗ੍ਰਿਫ਼ਤਾਰ ਹੋਏ ਹਨ। -ਪੀਟੀਆਈ

Advertisement

Advertisement
Advertisement