For the best experience, open
https://m.punjabitribuneonline.com
on your mobile browser.
Advertisement

ਨੀਟ ਯੂਜੀ ਵਿਵਾਦ:ਐਨਟੀਏ ਵੱਲੋਂ ਕੇਸ ਸੁਪਰੀਮ ਕੋਰਟ ਵਿੱਚ ਤਬਦੀਲ ਕਰਵਾਉਣ ਲਈ ਪਟੀਸ਼ਨ

01:52 PM Jul 14, 2024 IST
ਨੀਟ ਯੂਜੀ ਵਿਵਾਦ ਐਨਟੀਏ ਵੱਲੋਂ ਕੇਸ ਸੁਪਰੀਮ ਕੋਰਟ ਵਿੱਚ ਤਬਦੀਲ ਕਰਵਾਉਣ ਲਈ ਪਟੀਸ਼ਨ
Advertisement

ਨਵੀਂ ਦਿੱਲੀ, 14 ਜੁਲਾਈ
ਨੈਸ਼ਨਲ ਟੈਸਟਿੰਗ ਏਜੰਸੀ ਨੇ ਨੀਟ-ਯੂਜੀ ਪੇਪਰ ਲੀਕ ਸਬੰਧੀ ਰਾਜਸਥਾਨ ਹਾਈ ਕੋਰਟ ਵਿਚ ਬਕਾਏ ਪਈਆਂ ਪਟੀਸ਼ਨਾਂ ਨੂੰ ਸਰਵਉਚ ਅਦਾਲਤ ਵਿਚ ਤਬਦੀਲ ਕਰਨ ਲਈ ਪਟੀਸ਼ਨ ਦਾਖਲ ਕੀਤੀ ਹੈ। ਇਸ ਪਟੀਸ਼ਨ ’ਤੇ ਸੁਪਰੀਮ ਕੋਰਟ ਵਿਚ 15 ਜੁਲਾਈ ਨੂੰ ਸੁਣਵਾਈ ਹੋਵੇਗੀ ਤੇ ਇਸ ਕੇਸ ਦੀ ਸੁਣਵਾਈ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਕਰੇਗਾ। ਸਰਵਉਚ ਅਦਾਲਤ ਨੇ ਇਸ ਤੋਂ ਪਹਿਲਾਂ 20 ਜੂਨ ਨੂੰ ਇਕ ਕੇਸ ਦੀ ਸੁਣਵਾਈ ਕਰਦਿਆਂ ਦੇਸ਼ ਭਰ ਦੀਆਂ ਹਾਈ ਕੋਰਟਾਂ ਵਿਚ ਇਸ ਸਬੰਧੀ ਬਕਾਇਆ ਪਈਆਂ ਪਟੀਸ਼ਨਾਂ ਦੀ ਕਾਰਵਾਈ ’ਤੇ ਅਗਲੇ ਹੁਕਮਾਂ ਤਕ ਰੋਕ ਲਾ ਦਿੱਤੀ ਸੀ।

Advertisement
Advertisement
Author Image

sukhitribune

View all posts

Advertisement
×