ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ ਪ੍ਰੀਖਿਆ: ਸੁਪਰੀਮ ਕੋਰਟ ਵੱਲੋਂ ਸਬੰਧਤ ਪਟੀਸ਼ਨਾਂ 'ਤੇ ਸੁਣਵਾਈ ਜਾਰੀ

12:09 PM Jul 22, 2024 IST
ਫੋਟੋ ਮੁਕੇਸ਼ ਅੱਗਰਵਾਲ।

ਨਵੀਂ ਦਿੱਲੀ, 22 ਜੁਲਾਈ
ਸੁਪਰੀਮ ਕੋਰਟ ਨੇ ਵਿਵਾਦਤ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਨੀਟ-ਯੂਜੀ 2024 ਪੇਪਰ ਦੇ ਉਮੀਦਵਾਰਾਂ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੌਮੀ ਪ੍ਰੀਖਿਆ ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਪ੍ਰਸ਼ਨ ਪੱਤਰ ਨੂੰ ਵ੍ਹਾਟਸਐਪ ਰਾਹੀਂ ਸਾਂਝਾ ਕੀਤੇ ਜਾਣ ਕੀ ਗੱਲ ਕਬੂਲੀ ਹੈ। ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਦਰੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲਾਂ ਨੂੰ ਪੁੱਛਿਆ ਕਿ ਕੇਂਦਰਵਾਰ ਅਤੇ ਸ਼ਹਿਰਵਾਰ ਨਤੀਜੇ ਘੋਸ਼ਿਤ ਕਰਨ ਨਾਲ ਕੀ ਸਾਹਮਣੇ ਆਇਆ ਹੈ। ਬੈਂਚ ਵੱਲੋਂ ਸੁਣਵਾਈ ਜਾਰੀ ਹੈ।

Advertisement

ਸ਼ਨੀਵਾਰ ਨੂੰ ਨੀਟ ਨਤੀਜੇ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਤੋਂ ਕਥਿਤ ਤੌਰ ‘ਤੇ ਲਾਭ ਲੈਣ ਵਾਲੇ ਉਮੀਦਵਾਰਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ, ਪਰ ਕੁਝ ਕੇਂਦਰਾਂ ‘ਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪੀਟੀਆਈ

Advertisement
Advertisement
Advertisement