For the best experience, open
https://m.punjabitribuneonline.com
on your mobile browser.
Advertisement

ਨੀਟ-ਯੂਜੀ: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਅੱਜ

07:10 AM Jul 22, 2024 IST
ਨੀਟ ਯੂਜੀ  ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ’ਤੇ ਸੁਣਵਾਈ ਅੱਜ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਲੰਘੀ 5 ਮਈ ਨੂੰ ਹੋਈ ਵਿਵਾਦਤ ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ 2024 ਨਾਲ ਸਬੰਧਤ ਪਟੀਸ਼ਨਾਂ ਦੇ ਇਕ ਬੈਚ ਦੀ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ। ਕੌਮੀ ਟੈਸਟਿੰਗ ਏਜੰਸੀ (ਐੱਨਟੀਏ) ਨੇ ਸ਼ਨਿਚਰਵਾਰ ਨੂੰ ਮੈਡੀਕਲ ਦਾਖ਼ਲਾ ਪ੍ਰੀਖਿਆ ਦਾ ਸ਼ਹਿਰ ਅਤੇ ਕੇਂਦਰ ਅਧਾਰਤ ਨਤੀਜਾ ਐਲਾਨ ਦਿੱਤਾ ਸੀ। ਇਹ ਪ੍ਰੀਖਿਆ ਪੇਪਰ ਲੀਕ ਹੋਣ ਦੇ ਦੋਸ਼ਾਂ ਵਿੱਚ ਘਿਰੀ ਹੋਈ ਹੈ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਹੋਈ 22 ਜੁਲਾਈ ਦੀ ਕਾਰਜ ਸੂਚੀ ਮੁਤਾਬਕ ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਤ ਬੈਂਚ ਐੱਨਟੀਏ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਸਣੇ ਨੀਟ-ਯੂਜੀ ਨਾਲ ਸਬੰਧਤ 40 ਤੋਂ ਵੱਧ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ। ਐੱਨਟੀਏ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਕੇ ਵੱਖ-ਵੱਖ ਹਾਈ ਕੋਰਟਾਂ ਵਿੱਚ ਪੈਂਡਿੰਗ ਨੀਟ-ਯੂਜੀ ਵਿਵਾਦ ਨਾਲ ਸਬੰਧਤ ਮਾਮਲਿਆਂ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਵੱਖ-ਵੱਖ ਥਾਂ ਮੁਕੱਦਮੇ ਭੁਗਤਣ ਤੋਂ ਬਚਿਆ ਜਾ ਸਕੇ। -ਪੀਟੀਆਈ

Advertisement
Advertisement
Author Image

sukhwinder singh

View all posts

Advertisement