ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੀਟ-ਯੂਜੀ ਜਾਂਚ: ਸੀਬੀਆਈ ਵੱਲੋਂ ਮਹਾਰਾਸ਼ਟਰ ਵਿੱਚੋਂ ਇੱਕ ਗ੍ਰਿਫਤਾਰ

11:01 PM Jul 08, 2024 IST

ਨਵੀਂ ਦਿੱਲੀ, 8 ਜੁਲਾਈ

Advertisement

ਸੀਬੀਆਈ ਨੇ ਮਹਾਰਾਸ਼ਟਰ ਦੇ ਲਾਤੂਰ ਵਿੱਚ ਨੀਟ-ਯੂਜੀ ਪ੍ਰੀਖਿਆ ਵਿੱਚ ਕਥਿਤ ਬੇਨੇਮੀਆਂ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨਾਲ ਹੁਣ ਤਕ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਗਿਣਤੀ ਨੌਂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਦੀ ਪੜਤਾਲ ਪਹਿਲਾਂ ਮਹਾਰਾਸ਼ਟਰ ਪੁਲੀਸ ਨੇ ਕੀਤੀ ਸੀ ਤੇ ਸੀਬੀਆਈ ਨੇ ਹੁਣ ਲਾਤੂਰ ਮਾਮਲੇ ਨਾਲ ਸਬੰਧੀ ਨੰਜੂਨੇਥੱਪਾ ਨੂੰ ਹਿਰਾਸਤ ਵਿੱਚ ਲਿਆ ਹੈ। ਜਾਣਕਾਰੀ ਅਨੁਸਾਰ ਲਾਤੂਰ ਦੇ ਦੋ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਪ੍ਰੀਖਿਆ ਪਾਸ ਕਰਵਾਉਣ ਲਈ ਨੀਟ-ਯੂਜੀ ਦੇ ਹਰ ਉਮੀਦਵਾਰ ਕੋਲੋਂ ਪੰਜ-ਪੰਜ ਲੱਖ ਰੁਪਏ ਮੰਗੇ ਸਨ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਬਿਹਾਰ ਪੇਪਰ ਲੀਕ ਮਾਮਲੇ ਵਿੱਚ ਹੁਣ ਤੱਕ ਛੇ ਵਿਅਕਤੀਆਂ, ਲਾਤੂਰ ਅਤੇ ਗੋਧਰਾ ਵਿੱਚ ਇੱਕ-ਇੱਕ ਅਤੇ ਦੇਹਰਾਦੂਨ ਤੋਂ ਇੱਕ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਾ ਬਣਦਾ ਹੈ ਕਿ ਮੈਡੀਕਲ ਦਾਖਲਾ ਪ੍ਰੀਖਿਆ 5 ਮਈ ਨੂੰ ਹੋਈ ਸੀ ਜਿਸ ਵਿਚ ਬੇਨੇਮੀਆਂ ਕਾਰਨ ਵਿਵਾਦ ਭਖ ਗਿਆ ਸੀ। ਇਸ ਤੋਂ ਬਾਅਦ ਕੇਂਦਰ ਨੇ ਏਜੰਸੀ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ। ਪੀਟੀਆਈ

 

Advertisement

Advertisement