For the best experience, open
https://m.punjabitribuneonline.com
on your mobile browser.
Advertisement

ਬਜਟ ’ਚ ਪੰਜਾਬ ਅਤੇ ਖੇਤੀ ਦੀ ਅਣਦੇਖੀ: ਬਾਜਵਾ

08:35 AM Jul 24, 2024 IST
ਬਜਟ ’ਚ ਪੰਜਾਬ ਅਤੇ ਖੇਤੀ ਦੀ ਅਣਦੇਖੀ  ਬਾਜਵਾ
Advertisement

ਚੰਡੀਗੜ੍ਹ (ਟਨਸ):

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕੇਂਦਰੀ ਬਜਟ ਵਿੱਚ ਪੰਜਾਬ ਅਤੇ ਖੇਤੀ ਖੇਤਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਸਿਰਫ਼ ਸਰਹੱਦੀ ਸੂਬਾ ਹੈ ਬਲਕਿ ਭਾਰਤ ਲਈ ਅਨਾਜ ਦਾ ਕਟੋਰਾ ਵੀ ਹੈ ਪਰ ਕੇਂਦਰੀ ਵਿੱਤ ਮੰਤਰਾਲੇ ਨੇ ਪੰਜਾਬ ਲਈ ਇੱਕ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ। ਕਿਸਾਨ 23 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਐੱਮਐੱਸਪੀ ’ਤੇ ਇੱਕ ਸ਼ਬਦ ਵੀ ਨਹੀਂ ਬੋਲਿਆ।

Advertisement

Advertisement
Author Image

joginder kumar

View all posts

Advertisement