ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿਲਾਵਟਖੋਰੀ ਰੋਕਣ ’ਚ ਲਾਪ੍ਰਵਾਹੀ ਬਰਦਾਸ਼ਤ ਨਹੀਂ: ਜੋਰਵਾਲ

06:46 AM Jul 09, 2024 IST
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਦੇ ਆਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਕਿ ਆਪਣੇ ਨਿੱਜੀ ਸਵਾਰਥਾਂ ਲਈ ਅਜਿਹੇ ਗੈਰ ਸਮਾਜਿਕ ਅਨਸਰ ਮਿਲਾਵਟਖੋਰੀ ਕਰ ਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਨ ਅਤੇ ਇਨ੍ਹਾਂ ਅਨਸਰਾਂ ਦੀਆਂ ਅਜਿਹੀਆਂ ਗਤੀਵਿਧੀਆਂ ਨੂੰ ਪੂਰੀ ਚੌਕਸੀ ਰੱਖਦਿਆਂ ਸਖ਼ਤੀ ਨਾਲ ਰੋਕਿਆ ਜਾਣਾ ਸਮੇਂ ਦੀ ਅਹਿਮ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਨਾਲ ਨਾਲ ਬਜ਼ਾਰ ਵਿੱਚ ਵਿਕਣ ਵਾਲੇ ਹਰ ਉਸ ਪਦਾਰਥ ਦੀ ਗੁਣਵੱਤਾ ਦੀ ਸਮੇਂ ਸਮੇਂ ’ਤੇ ਪਰਖ ਕਰਨੀ ਯਕੀਨੀ ਬਣਾਈ ਜਾਵੇ ਜਿਸ ਵਿੱਚ ਮਿਲਾਵਟੀ ਤੱਤ ਹੋਣ ਨਾਲ ਮਨੁੱਖੀ ਸਿਹਤ ’ਤੇ ਖ਼ਤਰਾ ਮੰਡਰਾ ਸਕਦਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਚੈਕਿੰਗ ਪ੍ਰਕਿਰਿਆ ਦੌਰਾਨ ਦੁਕਾਨਦਾਰਾਂ, ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦੀ ਖੱਜਲ ਖੁਆਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਉਹ ਖੁਦ ਇਸ ਸਬੰਧੀ ਅਧਿਕਾਰੀਆਂ ਦੀ ਪ੍ਰਗਤੀ ਦਾ ਨਿਯਮਿਤ ਤੌਰ ’ਤੇ ਜਾਇਜ਼ਾ ਲੈਣਗੇ ਅਤੇ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement