For the best experience, open
https://m.punjabitribuneonline.com
on your mobile browser.
Advertisement

ਕੁਲਰੀਆਂ ਦੇ ਕਾਸ਼ਤਕਾਰਾਂ ਦੀ ਜ਼ਮੀਨ ਸਬੰਧੀ ਅਧਿਕਾਰੀਆਂ ਤੇ ਜਥੇਬੰਦੀ ’ਚ ਗੱਲਬਾਤ

07:29 AM Jul 07, 2023 IST
ਕੁਲਰੀਆਂ ਦੇ ਕਾਸ਼ਤਕਾਰਾਂ ਦੀ ਜ਼ਮੀਨ ਸਬੰਧੀ ਅਧਿਕਾਰੀਆਂ ਤੇ ਜਥੇਬੰਦੀ ’ਚ ਗੱਲਬਾਤ
ਭਾਕਿਯੂ (ਏਕਤਾ) ਡਕੌਂਦਾ ਦੀ ਮੀਟਿੰਗ ਮੌਕੇ ਸੰਬੋਧਨ ਕਰਦਾ ਹੋਇਆ ਇੱਕ ਕਿਸਾਨ ਆਗੂ। -ਫੋਟੋ: ਮਾਨ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 6 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਨੇ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿੱਚ ਪਿਛਲੇ 65-70 ਸਾਲਾਂ ਤੋਂ ਕਾਸ਼ਤਕਾਰ ਕਿਸਾਨਾਂ ਦੀ ਪੰਚਾਇਤੀ ਵਿਭਾਗ ਵੱਲੋਂ ਕਥਿਤ ਤੌਰ ’ਤੇ ਜਬਰੀ ਤੌਰ ’ਤੇ ਜ਼ਮੀਨ ਤੋਂ ਬੇਦਖ਼ਲ ਕਰਨ ਦੇ ਵਿਰੋਧ ਵਜੋਂ ਵਿੱਢੇ ਅੰਦੋਲਨ ਸਬੰਧੀ ਅੱਜ ਜ਼ਿਲ੍ਹਾ ਅਧਿਕਾਰੀਆਂ ਅਤੇ ਕਿਸਾਨ ਜਥੇਬੰਦਕ ਆਗੂਆਂ ਵਿਚਕਾਰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬੁਢਲਾਡਾ ਦੇ ਐਸਡੀਐਮ, ਬੀਡੀਪੀਓ, ਡੀਐੱਸਪੀ ਅਤੇ ਕਿਸਾਨ ਜਥੇਬੰਦੀ ਵੱਲੋਂ ਵਿਸ਼ੇਸ਼ ਤੌਰ ’ਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਸਮੇਤ ਹੋਰ ਆਗੂ ਸ਼ਾਮਲ ਹੋਏ।
ਇਸ ਮੀਟਿੰਗ ਵਿੱਚ ਦੋਵਾਂ ਧਿਰਾਂ ਦੇ ਪੱਖ ਨੂੰ ਪੰਚਾਇਤੀ ਵਿਭਾਗ ਦੇ ਨਿਯਮਾਂ ਅਤੇ ਮਾਲ ਮਹਿਕਮੇ ਦੇ ਰੂਲਾਂ ਮੁਤਾਬਕ ਵਿਚਾਰਿਆ ਗਿਆ। ਇਸ ਫੈਸਲੇ ਨੂੰ ਕਾਨੂੰਨੀ ਨੁਕਤੇ ਤੋਂ ਅਗਲੇ ਦਿਨਾਂ ਦੌਰਾਨ ਮੁੜ ਜਾਂਚਣ ਦਾ ਨਿਰਣਾ ਲਿਆ ਗਿਆ ਅਤੇ ਇਸ ਮਾਮਲੇ ਨੂੰ ਡਿਪਟੀ ਕਮਿਸ਼ਨਰ ਕੋਲ ਪਹੁੰਚਾਇਆ ਗਿਆ, ਜਿਨ੍ਹਾਂ ਵੱਲੋਂ ਸਾਰੇ ਪੱਖਾਂ ਨੂੰ ਘੋਖਿਆ ਜਾਣਾ ਹੈ।
ਮੀਟਿੰਗ ਤੋਂ ਬਾਅਦ ਜਥੇਬੰਦੀ ਦੀ ਵੱਖਰੇ ਤੌਰ ’ਤੇ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਾਸ਼ਤਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਦਾ ਸਟੈਂਡ ਸਪੱਸ਼ਟ ਕਰਦੇ ਹੋਏ ਹਰ ਪ੍ਰਸਥਿਤੀ ਦਾ ਸਾਹਮਣਾ ਕਰਨ ਦੀ ਗੱਲ ਕਹੀ ਗਈ ਅਤੇ ਨਾਲ ਹੀ ਅਧਿਕਾਰੀਆਂ ਨੂੰ ਗੱਲਬਾਤ ਜ਼ਰੀਏ ਅਗਲੇ ਦਿਨਾਂ ਵਿੱਚ ਕੋਈ ਸਾਰਥਕ ਹੱਲ ਕੱਢਣ ਦਾ ਸਮਾਂ ਦਿੱਤਾ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ 13 ਜੁਲਾਈ ਨੂੰ ਭਾਕਿਯੂ (ਏਕਤਾ) ਡਕੌਂਦਾ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ ਬਰਸੀ ’ਤੇ ਬਾਹਰਲੀ ਅਨਾਜ ਮੰਡੀ ਪੁੱਜਣ ਦੀ ਅਪੀਲ ਕੀਤੀ। ਇਸ ਮੌਕੇ ਮਹਿੰਦਰ ਸਿੰਘ ਦਿਆਲਪੁਰਾ, ਲਖਵੀਰ ਸਿੰਘ ਅਕਲੀਆ, ਗੁਰਜੰਟ ਮਘਾਣੀਆਂ, ਤਾਰਾ ਚੰਦ ਬਰੇਟਾ ਤੇ ਰਾਮਫਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement
Tags :
Author Image

joginder kumar

View all posts

Advertisement