For the best experience, open
https://m.punjabitribuneonline.com
on your mobile browser.
Advertisement

ਨਹਿਰੂ ਸਿਧਾਂਤ ਕੇਂਦਰ ਨੇ ਜਵਾਹਰ ਲਾਲ ਨਹਿਰੂ ਦੀ ਬਰਸੀ ਮਨਾਈ

09:57 AM May 07, 2024 IST
ਨਹਿਰੂ ਸਿਧਾਂਤ ਕੇਂਦਰ ਨੇ ਜਵਾਹਰ ਲਾਲ ਨਹਿਰੂ ਦੀ ਬਰਸੀ ਮਨਾਈ
ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ ਤੇ ਹੋਰ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਮਈ
ਨਹਿਰੂ ਸਿਧਾਂਤ ਕੇਂਦਰ ਟਰੱਸਟ ਵੱਲੋਂ ਫਿਰੋਜ਼ ਗਾਂਧੀ ਮਾਰਕੀਟ ਸਥਿਤ ਨਹਿਰੂ ਸਿਧਾਂਤ ਕੇਂਦਰ ਵਿੱਚ ਕਰਵਾਏ ਸਮਾਗਮ ਦੌਰਾਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ 60ਵੀਂ ਬਰਸੀ ਮਨਾਈ ਗਈ। ਇਸ ਮੌਕੇ ਲੁਧਿਆਣਾ ਦੇ 35 ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਟਰੱਸਟੀਆਂ ਨੇ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਕੀਤੀ। ਟਰੱਸਟ ਦੇ ਪ੍ਰਧਾਨ ਰਾਕੇਸ਼ ਭਾਰਤੀ ਮਿੱਤਲ ਨੇ ਮੁੱਖ ਮਹਿਮਾਨ ਅਤੇ ਹਾਜ਼ਰ ਵਿਦਿਆਰਥੀਆਂ ਦਾ ਸਵਾਗਤ ਕੀਤਾ। ਉਨ੍ਹਾਂ ਟਰੱਸਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ 4 ਮਈ ਨੂੰ ਕਰਵਾਏ 29ਵੇਂ ਅੰਤਰ-ਸਕੂਲ ਭਾਸ਼ਣ ਮੁਕਾਬਲੇ ਦੇ ਜੇਤੂਆਂ ਨੂੰ ਅੱਜ ਇਨਾਮ ਵੰਡੇ ਗਏ। ਮੁੱਖ ਮਹਿਮਾਨ ਸਾਕਸ਼ੀ ਸਾਹਨੀ ਨੇ ਮੁਕਾਬਲੇ ਦੇ ਜੇਤੂਆਂ ਨੂੰ ਟਰਾਫੀਆਂ ਅਤੇ ਡੀ.ਏ.ਵੀ. ਪਬਲਿਕ ਸਕੂਲ ਬੀਆਰਐੱਸ ਨਗਰ ਲੁਧਿਆਣਾ ਦੀ ਜੇਤੂ ਟੀਮ ਨੂੰ ਨਹਿਰੂ ਚੈਂਪੀਅਨਸ਼ਿਪ ਟਰਾਫੀ ਭੇਟ ਕੀਤੀ। ਮੁੱਖ ਮਹਿਮਾਨ ਨੇ ਸ਼ਹਿਰ ਦੇ 35 ਸਕੂਲਾਂ ਦੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਵਜ਼ੀਫਾ ਰਾਸ਼ੀ ਵੀ ਵੰਡੀ।

Advertisement

Advertisement
Author Image

joginder kumar

View all posts

Advertisement
Advertisement
×