For the best experience, open
https://m.punjabitribuneonline.com
on your mobile browser.
Advertisement

ਗੁਆਂਢੀ ਵੱਲੋਂ ਮਹਿਲਾ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼; ਕੇਸ ਦਰਜ

06:54 AM Mar 30, 2024 IST
ਗੁਆਂਢੀ ਵੱਲੋਂ ਮਹਿਲਾ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼  ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 29 ਮਾਰਚ
ਸਦਰ ਪੁਲੀਸ ਨੇ ਮਹਿਲਾ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਐੱਸਵਾਈਐੱਲ ਨਹਿਰ ਵਿੱਚ ਸੁੱਟਣ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਦੇ ਖ਼ਿਲਾਫ਼ ਇਰਾਦਾ ਕਤਲ ਸਮੇਤ ਹੋਰਨਾਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ। ਸਿਵਲ ਹਸਪਤਾਲ ਰਾਜਪੁਰਾ ਵਿੱਚ ਦਾਖਲ ਭਿੰਦਰ ਕੌਰ ਵਾਸੀ ਪਿੰਡ ਘੱਗਰ ਸਰਾਏ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦੇ ਗੁਆਂਢੀ ਗੁਰਦਿਆਲ ਸਿੰਘ ਨੇ ਆਪਣੀ ਗੱਡੀ ਵਿੱਚ ਕਣਕ ਦੇ ਥੈਲੇ ਲੋਡ ਕਰਨ ਲਈ ਕਿਹਾ। ਇਸ ਦੌਰਾਨ ਇੱਕ ਹੋਰ ਅਣਪਛਾਤਾ ਵਿਅਕਤੀ ਵੀ ਉੱਥੇ ਹੀ ਖੜ੍ਹਾ ਸੀ। ਇਸ ’ਤੇ ਗੁਰਦਿਆਲ ਸਿੰਘ ਨੇ ਉਸ ਨੂੰ ਵੀ ਥੈਲਾ ਚੁਕਾਉਣ ਲਈ ਬੁਲਾਇਆ ਤਾਂ ਜਦੋਂ ਉਹ ਥੈਲਾ ਚੁਕਾ ਰਹੀ ਸੀ ਤਾਂ ਗੁਰਦਿਆਲ ਸਿੰਘ ਨੇ ਜਾਨੋਂ ਮਾਰਨ ਦੀ ਨੀਯਤ ਦੇ ਨਾਲ ਉਸ ਦੇ ਗਲ ਵਿੱਚ ਪਲਾਸਟਿਕ ਦੀ ਰੱਸੀ ਪਾ ਕੇ ਗਲ ਦਬਾਅ ਦਿੱਤਾ ਅਤੇ ਜਦੋਂ ਉਹ ਰੌਲਾ ਪਾਉਣ ਲੱਗੀ ਤਾਂ ਨਾਲ ਖੜ੍ਹੇ ਵਿਅਕਤੀ ਨੇ ਉਸ ਦੇ ਮੂੰਹ ਵਿੱਚ ਕੰਬਲ ਪਾ ਦਿੱਤਾ। ਇਸ ਤੋਂ ਬਾਅਦ ਉਹ ਬੇਹੋਸ਼ ਹੋ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਨੂੰ ਗੱਡੀ ਵਿੱਚ ਸੁੱਟ ਲਿਆ ਅਤੇ ਜਦੋਂ ਉਸ ਨੂੰ ਹੋਸ਼ ਆਈ ਤਾਂ ਉਹ ਐਸਵਾਈਐਲ ਨਹਿਰ ਨੇੜੇ ਝਾੜੀਆਂ ਵਿੱਚ ਪਈ ਸੀ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਮੁਲਜ਼ਮਾਂ ਨੇ ਉਸ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਵੀ ਲਾਹ ਲਈਆਂ। ਪੁਲੀਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

Advertisement

Advertisement
Author Image

joginder kumar

View all posts

Advertisement
Advertisement
×