ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਵਿੱਚ ਨੇਪਾਲੀ ਪਤੀ-ਪਤਨੀ ਨੇ ਖੁਦਕੁਸ਼ੀ ਕੀਤੀ

07:24 AM Oct 31, 2023 IST

ਹਤਿੰਦਰ ਮਹਤਿਾ
ਜਲੰਧਰ, 30 ਅਕਤੂਬਰ
ਇੱਥੋਂ ਦੇ ਗਦਾਈਪੁਰ ਇਲਾਕੇ ਵਿੱੱਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ 3 ਦਿਨ ਪੁਰਾਣੀਆਂ ਜਾਪ ਰਹੀਆਂ ਸਨ। ਇਸ ਦੌਰਾਨ ਲੋਕਾਂ ਨੇ ਪੁਲੀਸ ਨੂੰ ਸੂਚਤਿ ਕੀਤਾ। ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਤਿਕਾਂ ਦੀ ਪਛਾਣ ਪ੍ਰੇਮ ਪੁੱਤਰ ਭੀਮ ਬਹਾਦੁਰ ਵਾਸੀ ਨੇਪਾਲ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਗਦਈਪੁਰ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਰਹੇ ਸਨ।
ਘਟਨਾ ਦਾ ਖੁਲਾਸਾ ਅੱਜ ਸਵੇਰੇ ਹੋਇਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਕਮਰੇ ਵਿੱਚੋਂ ਬਦਬੂ ਆਉਣ ਲੱਗੀ। ਇੱਥੋਂ ਤੱਕ ਕਿ ਗੁਆਂਢੀਆਂ ਨੇ ਵੀ ਜੋੜੇ ਨੂੰ ਪਿਛਲੇ 3 ਦਿਨਾਂ ਤੋਂ ਨਹੀਂ ਦੇਖਿਆ ਸੀ। ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ। ਥਾਣਾ ਡਿਵੀਜ਼ਨ ਨੰਬਰ-8 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੋਵਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਪੁਲੀਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀਆਂ ਹਨ। ਪੁਲੀਸ ਨੇ ਘਟਨਾ ਸਬੰਧੀ ਜਾਂਚ ਵੀ ਸ਼ੁਰੂ ਕਰ ਿਦੱਤੀ ਹੈ। ਘਟਨਾ ਵਾਲੀ ਥਾਂ ਤੋਂ ਅਜੇ ਤੱਕ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਖੁਦਕੁਸ਼ੀ ਤੋਂ ਪਹਿਲਾਂ ਪਤੀ-ਪਤਨੀ ਵਿਚਾਲੇ ਲੜਾਈ ਹੋਣ ਦੀ ਅਫ਼ਵਾਹ ਸੀ। ਪੁਲੀਸ ਨੇ ਮ੍ਰਤਿਕ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਕਰੀਬ 2 ਮਹੀਨੇ ਪਹਿਲਾਂ ਨੇਪਾਲ ਤੋਂ ਜਲੰਧਰ ਆਏ ਸਨ। ਪ੍ਰੇਮ ਵੇਟਰ ਦਾ ਕੰਮ ਕਰਦਾ ਸੀ।

Advertisement

Advertisement