ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਰੰਜਿਸ਼ ਕਾਰਨ ਭਤੀਜੇ ਵੱਲੋਂ ਚਾਚੇ ਦੀ ਹੱਤਿਆ

09:13 AM Sep 02, 2024 IST

ਸੁਭਾਸ਼ ਚੰਦਰ/ ਗੁਰਨਾਮ ਸਿੰਘ ਚੌਹਾਨ
ਸਮਾਣਾ/ ਪਾਤੜਾਂ, 1 ਸਤੰਬਰ
ਪਿੰਡ ਹਰਿਆਉ ਖੁਰਦ ਵਿੱਚ ਪੁਰਾਣੀ ਰੰਜਿਸ਼ ਤਹਿਤ ਭਤੀਜੇ ਵੱਲੋਂ ਚਾਚੇ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਜਗਦੀਸ਼ ਨੈਨ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਵਾਸੀ ਪਿੰਡ ਹਰਿਆਉ ਖੁਰਦ ਵਜੋਂ ਹੋਈ ਹੈ। ਕਤਲ ਕਰਨ ਦੇ ਦੋਸ਼ ਮ੍ਰਿਤਕ ਦੇ ਭਤੀਜੇ ਜਸਵਿੰਦਰ ਸਿੰਘ ’ਤੇ ਲੱਗੇ ਹਨ। ਬਿਕਰਮ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਚਾਚਾ ਤਰਸੇਮ ਆਪਣੇ ਭਤੀਜੇ ਬਿਕਰਮ ਨੂੰ ਮਿਲਣ ਉਸ ਦੇ ਘਰ ਗਿਆ ਸੀ। ਜਸਵਿੰਦਰ ਸਿੰਘ ਨੇ ਦੇਖਿਆ ਕਿ ਉਸ ਦਾ ਚਾਚਾ ਤਰਸੇਮ, ਬਿਕਰਮ ਦੇ ਘਰ ਬੈਠਾ ਹੈ ਤਾਂ ਉਹ ਡੰਡੇ ਸੋਟੇ ਲੈ ਕੇ ਪੁੱਜ ਗਿਆ ਅਤੇ ਆਪਣੇ ਚਾਚੇ ਦੀ ਕੁੱਟਮਾਰ ਕੀਤੀ। ਇਸ ਲੜਾਈ ਦੌਰਾਨ ਉਸ ਨੇ ਆਪਣੇ ਭਰਾ ਦੀ ਵੀ ਕੁੱਟਮਾਰ ਕੀਤੀ ਜਿਸ ਕਾਰਨ ਦੋਵੇਂ ਜ਼ਖ਼ਮੀ ਹੋ ਗਏ। ਲੋਕਾਂ ਨੇ ਦੋਵਾਂ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਇਲਾਜ ਲਈ ਪਹੁੰਚਾਇਆ। ਡਾਕਟਰਾਂ ਨੇ ਤਰਸੇਮ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੁਜੇ ਨੂੰ ਮੁੱਢਲੇ ਇਲਾਜ ਤੋਂ ਬਾਅਦ ਪਟਿਆਲਾ ਰੈਫਰ ਕਰ ਦਿੱਤਾ। ਜਾਂਚ ਅਧਿਕਾਰੀ ਅਨੁਸਾਰ ਬਿਕਰਮ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮਿਲੀ ਹੈ ਕਿ ਤਰਸੇਮ ਤੇ ਜਸਵਿੰਦਰ ਦਾ ਪਹਿਲਾਂ ਹੀ ਲੜਾਈ ਝਗੜੇ ਦਾ ਕੇਸ ਚਲ ਰਿਹਾ ਸੀ।

Advertisement

Advertisement