ਕਾਂਗਰਸ ਸਮੇਂ ਭਾਈ ਭਤੀਜਾਵਾਦ ਦਾ ਬੋਲਬਾਲਾ ਰਿਹੈ: ਸੈਣੀ
07:53 AM Aug 02, 2024 IST
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 1 ਅਗਸਤ
ਹਲਕਾ ਲਾਡਵਾ ਦੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਪਿੰਡ ਰਾਮ ਸਰਨ ਮਾਜਰਾ ਵਿੱਚ 2 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਗਰਾਂਟ ਦੇਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਵਾਲੇ ਭਾਜਪਾ ਸਰਕਾਰ ਤੋਂ ਹਿਸਾਬ ਮੰਗ ਰਹੇ ਹਨ ਪਰ ਉਹ ਦੇਸ਼ ਤੇ ਆਪਣੇ 60 ਸਾਲਾਂ ਦੇ ਰਾਜ ਕਰਨ ਦਾ ਹਿਸਾਬ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਖੇਤਰਵਾਦ ਤੇ ਭਾਈ ਭਤੀਜਾਵਾਦ ਦਾ ਬੋਲਬਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੂਬੇ ਦੀ ਤਰੱਕੀ ਲਈ ਕੰਮ ਕਰ ਰਹੇ ਹਨ। ਇਸ ਮੌਕੇ ਸਰਪੰਚ ਨੁਮਾਇੰਦੇ ਓਮ ਪ੍ਰਕਾਸ਼ ਸੈਣੀ, ਭਾਜਪਾ ਮੰਡਲ ਪ੍ਰਧਾਨ ਜਸਵਿੰਦਰ ਜੱਸੀ, ਸਾਬਕਾ ਪ੍ਰਧਾਨ ਸੁਰੇਸ਼ ਕਸ਼ਯਪ ਮੌਜੂਦ ਸਨ।
Advertisement
Advertisement