ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮਨਾਈ

08:13 AM Jan 24, 2024 IST
ਬਠਿੰਡਾ ਵਿੱਚ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਬੱਚੇ।

ਪੱਤਰ ਪ੍ਰੇਰਕ
ਬਠਿੰਡਾ, 23 ਜਨਵਰੀ
ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਮੌਕੇ ਬਠਿੰਡਾ ਦੇ ਕੇਂਦਰੀ ਵਿਦਿਆਲਿਆ ਨੰਬਰ 1, ਬਠਿੰਡਾ ਛਾਉਣੀ ਅਤੇ ਭਰਤੀ ਹਵਾਈ ਸੈਨਾ ਕੇਂਦਰੀ ਵਿਦਿਆਲਿਆ 3 ਵਿੱਚ ‘ਪਰੀਕਸ਼ਾ ਪੇ ਚਰਚਾ’ ਤਹਿਤ ਇੱਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਸੰਤ ਕਬੀਰ ਸਕੂਲ, ਸੇਂਟ ਜ਼ੇਵੀਅਰ ਸਕੂਲ ਅਤੇ ਸੇਂਟ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਊਰੀ ਦੇ ਤਿੰਨ ਮੈਂਬਰ ਅਮਰਜੀਤ ਸਿੰਘ, ਮਾਧੋ ਦਾਸ ਸਿੰਘ ਅਤੇ ਪੂਜਾ ਸਨ। ਇਸ ਮੌਕੇ ਸਰਵੋਤਮ ਪੰਜ ਕਲਾਕ੍ਰਿਤੀਆਂ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਭਾਗੀਦਾਰਾਂ ਨੂੰ ਡਿਜੀਟਲ ਸਰਟੀਫਿਕੇਟ ਦਿੱਤੇ ਗਏ। ਪ੍ਰਿੰਸੀਪਲ ਕੁਮੁਦ ਆਹੂਜਾ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਤਸਵੀਰ ’ਤੇ ਫੁੱਲਮਾਲਾ ਚੜ੍ਹਾਈ ਅਤੇ ਪ੍ਰੇਰਨਾਦਾਇਕ ਭਾਸ਼ਣ ਦਿੱਤਾ।
ਸ਼ਹਿਣਾ (ਪੱਤਰ ਪ੍ਰੇਰਕ): ਨੌਜਵਾਨ ਸਭਾ ਸ਼ਹਿਣਾ ਨੇ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਮਹਾਨ ਆਗੂ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ। ਇਸ ਮੌਕੇ ਅਹੁਦੇਦਾਰਾਂ ਨੇ ਕਿਹਾ ਕਿ ਨੇਤਾ ਜੀ ਨੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਇੱਕ ਝੰਡੇ ਹੇਠ ਇਕੱਤਰ ਕੀਤਾ ਅਤੇ ‘ਜੈ ਹਿੰਦ’ ਦਾ ਨਾਅਰਾ ਦਿੱਤਾ ਸੀ।

Advertisement

Advertisement