For the best experience, open
https://m.punjabitribuneonline.com
on your mobile browser.
Advertisement

ਨੈੱਟਬਾਲ ਚੈਂਪੀਅਨਸ਼ਿਪ: ਖਿਡਾਰੀਆਂ ਨੇ ਤਗ਼ਮੇ ਜਿੱਤੇ

09:35 PM Jun 23, 2023 IST
ਨੈੱਟਬਾਲ ਚੈਂਪੀਅਨਸ਼ਿਪ  ਖਿਡਾਰੀਆਂ ਨੇ ਤਗ਼ਮੇ ਜਿੱਤੇ
Advertisement

ਹੰਡਿਆਇਆ: ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਖਿਡਾਰੀਆਂ ਦਾ 7ਵੀਂ ਰਾਜ ਪੱਧਰੀ ਨੈੱਟਬਾਲ ਜੂਨੀਅਰ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਰਿਹਾ। ਇਸ ਸਬੰਧੀ ਸਪੋਰਟਸ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ 7ਵੀਂ ਰਾਜ ਪੱਧਰੀ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਦੌਰਾਨ ਕੋਚ ਅਮਰੀਕ ਖਾਨ ਤੇ ਜਸਵੀਰ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਹਰਮਨਵੀਰ ਕੌਰ, ਜੈਸਮੀਨ ਕੌਰ, ਖੁਸ਼ਪ੍ਰੀਤ ਕੌਰ, ਜਸਨਦੀਪ ਸਿੰਘ, ਜਸਪ੍ਰੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਦੇ ਤਗਮੇ ਜਿੱਤੇ। ਪ੍ਰਿੰਸੀਪਲ ਅੰਜਿਤਾ ਦਾਹੀਆ, ਵਾਈਸ ਪ੍ਰਿੰਸੀਪਲ ਸਚਿਨ ਗੁਪਤਾ ਨੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੱਤੀ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Advertisement