ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵਾਂਗ ਕਦੇ ਸਿਹਤ ਦੇ ਮੁੱਦੇ ’ਤੇ ਸਿਆਸਤ ਨਹੀਂ ਕੀਤੀ: ਮਾਂਡਵੀਆ

08:22 PM Jun 23, 2023 IST

ਗੁਰਨਾਮ ਸਿੰਘ ਅਕੀਦਾ

Advertisement

ਪਟਿਆਲਾ, 9 ਜੂਨ

ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅੱਜ ਪਟਿਆਲਾ ਦੀ ਅਨਾਜ ਮੰਡੀ ਵਿੱਚ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਚੋਣ ਪ੍ਰਚਾਰ ਦਾ ਆਗਾਜ਼ ਕਰਦਿਆਂ ਰੈਲੀ ਕੀਤੀ। ਰੈਲੀ ਦੀ ਅਗਵਾਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ, ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈਇੰਦਰ ਕੌਰ ਨੇ ਕੀਤੀ। ਕੇਂਦਰੀ ਮੰਤਰੀ ਨੇ ਸੰਬੋਧਨ ਦੌਰਾਨ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਕੌਮੀ ਸਿਹਤ ਮਿਸ਼ਨ ਤਹਿਤ ਫੰਡ ਰੋਕਣ ਦੇ ਮਾਮਲੇ ‘ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਯੋਜਨਾ ਬਣਾ ਰਹੀ ਹੈ, ਇਸ ਲਈ ਉਹ ਸਪੱਸ਼ਟ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ‘ਆਪ’ ਵਾਂਗ ਕਦੇ ਸਿਹਤ ਦੇ ਮੁੱਦੇ ‘ਤੇ ਸਿਆਸਤ ਨਹੀਂ ਕੀਤੀ ਹੈ। ਮਾਂਡਵੀਆ ਨੇ ਕਿਹਾ ਕਿ ਦੇਸ਼ ਭਰ ਦੇ ਪੇਂਡੂ ਖੇਤਰਾਂ ਵਿੱਚ ਚਲਾਏ ਜਾ ਰਹੇ ਸਿਹਤ ਅਤੇ ਤੰਦਰੁਸਤੀ ਕੇਂਦਰ, ਕੇਂਦਰ ਸਰਕਾਰ ਤੋਂ 60 ਫ਼ੀਸਦੀ ਫ਼ੰਡ ਪ੍ਰਾਪਤ ਕਰਕੇ ਚਲਾਏ ਜਾ ਰਹੇ ਹਨ। ਪੰਜਾਬ ਵਿੱਚ ਜ਼ਿਆਦਾਤਰ ਕੇਂਰੀ ਕੇਂਦਰੀ ਫੰਡਾਂ ਸਹਾਰੇ ਚੱਲ ਰਹੇ ਹਨ ਪਰ ‘ਆਪ’ ਨੇ ਮਸ਼ਹੂਰੀ ਕਰਨ ਲਈ ਇਨ੍ਹਾਂ ਦਾ ਨਾਮ ਬਦਲ ਕੇ ਆਮ ਆਦਮੀ ਕਲੀਨਿਕ ਰੱਖਣ ਦਾ ਫ਼ੈਸਲਾ ਕੀਤਾ, ਜੋ ਕਿ ਨਿਰਧਾਰਿਤ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਪੰਜਾਬ ਸਰਕਾਰ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਵਿੱਚ ਇਹ ਸਕੀਮ ਬੰਦ ਕਰਨੀ ਪਈ।

Advertisement

ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਹਿਲਾਂ ਪੰਜਾਬ ਆਪਣੀ ਬਹਾਦਰੀ ਦੇ ਕਿੱਸਿਆਂ ਅਤੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਲਈ ਜਾਣਿਆ ਜਾਂਦਾ ਸੀ, ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ-ਕੱਲ੍ਹ ਸੂੁਬੇ ਨੂੰ ਨਸ਼ਿਆਂ ਲਈ ਜਾਣਿਆ ਜਾਂਦਾ ਹੈ। ਭਾਜਪਾ ਪੰਜਾਬ ਦੀ ਮੀਤ ਪ੍ਰਧਾਨ ਜੈਇੰਦਰ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪਟਿਆਲਾ ਲਈ ਇੱਕ ਵੀ ਨਵਾਂ ਪ੍ਰਾਜੈਕਟ ਨਹੀਂ ਲਿਆ ਸਕੀ ਹੈ, ਸਗੋਂ ਜਦੋਂ ਵੀ ਭਗਵੰਤ ਮਾਨ ਪਟਿਆਲਾ ਆਉਂਦੇ ਹਨ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਤੋਂ ਹੀ ਸ਼ੁਰੂ ਕੀਤੇ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹਨ। ਇਸ ਮੌਕੇ ਡਾ. ਮਹਿੰਦਰ ਸਿੰਘ, ਦਿਆਲ ਸਿੰਘ ਸੋਢੀ, ਪਰਮਿੰਦਰ ਸਿੰਘ ਬਰਾੜ, ਸੁਖਵਿੰਦਰ ਕੌਰ ਨੌਲੱਖਾ, ਕੇਕੇ ਮਲਹੋਤਰਾ, ਸੁਰਜੀਤ ਸਿੰਘ ਗੜ੍ਹੀ, ਹਰਮੇਸ਼ ਗੋਇਲ, ਸੰਜੀਵ ਸ਼ਰਮਾ ਬਿੱਟੂ ਅਤੇ ਕੰਵਰ ਟੌਹੜਾ ਹਾਜ਼ਰ ਸਨ।

Advertisement