ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਝੂਠ ਬੋਲਣ ਵਾਲਾ ਅਜਿਹਾ ਪ੍ਰਧਾਨ ਮੰਤਰੀ ਕਦੇ ਨਹੀਂ ਦੇਖਿਆ: ਸਿਧਾਰਮੱਈਆ

09:03 PM Jun 29, 2023 IST
Advertisement

ਸਾਂਗਲੀ, 25 ਜੂਨ

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਆਪਣੇ 40 ਸਾਲਾਂ ਦੇ ਸਿਆਸੀ ਕਰੀਅਰ ਵਿੱਚ ਕਦੇ ਅਜਿਹਾ ਪ੍ਰਧਾਨ ਮੰਤਰੀ ਨਹੀਂ ਦੇਖਿਆ ਜਿਹੜਾ ਝੂਠ ਬੋਲਦਾ ਹੋਵੇ। ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਸੂਬੇ ਵਿੱਚ ਭਾਜਪਾ ਦੇ ਭ੍ਰਿਸ਼ਟਾਚਾਰ ‘ਚ ਗਲਤਾਨ ਰਹਿਣ ਦਾ ਦੋਸ਼ ਲਾਇਆ। ਇਸ ਮੌਕੇ ਕਰਨਾਟਕ ਵਿੱਚ ਹਾਲ ਹੀ ‘ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਲਈ ਮਹਾਰਾਸ਼ਟਰ ਕਾਂਗਰਸ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਸਿੱਧਾਰਮੱਈਆ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੂੰ ਮਾਤ ਦੇਣ ਦੀ ਹਰ ਕਾਂਗਰਸ ਵਰਕਰ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਸੰਵਿਧਾਨ ਤੇ ਜਮਹੂਰੀਅਤ ਨੂੰ ਬਚਾਇਆ ਜਾ ਸਕੇ। ਕਾਂਗਰਸ ਆਗੂ ਨੇ ਮੋਦੀ ‘ਤੇ ਨਿਸ਼ਾਨਾ ਸੇਧਦਿਆਂ ਕਿਹਾ,’ਮੈਂ ਆਪਣੀ 40 ਸਾਲਾਂ ਦੀ ਸਿਆਸੀ ਜ਼ਿੰਦਗੀ ਵਿੱਚ ਅਜਿਹਾ ਪ੍ਰਧਾਨ ਮੰਤਰੀ ਨਹੀਂ ਦੇਖਿਆ ਜੋ ਝੂਠ ਬੋਲਦਾ ਹੋਵੇ। 2014 ਵਿੱਚ ਉਨ੍ਹਾਂ (ਮੋਦੀ) ਨੇ ਲੋਕਾਂ ਦੇ ਬੈਂਕ ਖਾਤਿਆਂ ਵਿੱਚ 15 ਲੱਖ ਰੁਪਏ ਜਮ੍ਹਾਂ ਕਰਵਾਉਣ, ਦੋ ਕਰੋੜ ਨੌਕਰੀਆਂ ਦੇਣ ਤੇ ਅੱਛੇ ਦਿਨ ਲਿਆਉਣ ਦੀ ਗੱਲ ਆਖੀ ਸੀ। ਕੀ ਅਜਿਹਾ ਕੁਝ ਹੋਇਆ? ਸਿੱਧਾਰਮੱਈਆ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਡਿਪਟੀ ਡੀ ਕੇ ਸ਼ਿਵਕੁਮਾਰ ਜੋ ਕਰਨਾਟਕ ਕਾਂਗਰਸ ਦੇ ਪ੍ਰਧਾਨ ਵੀ ਹਨ, ਆਪਣੇ ਸੂਬੇ ਦੇ ਹਰ ਕੋਨੇ ਵਿੱਚ ਜਾਣਗੇ ਅਤੇ ਲੋਕਾਂ ਨੂੰ ਸਾਬਕਾ ਭਾਜਪਾ ਸਰਕਾਰ ਦੇ ‘ਭ੍ਰਿਸ਼ਟਾਚਾਰ’ ਬਾਰੇ ਦੱਸਣਗੇ ਜੋ ਹਰੇਕ ਕੰਮ ਬਦਲੇ ਕਥਿਤ ਤੌਰ ‘ਤੇ 40 ਫੀਸਦ ਕਮਿਸ਼ਨ ਲੈਂਦੇ ਸਨ। ਉਨ੍ਹਾਂ ਦੋਸ਼ ਲਾਇਆ,’ਭਾਜਪਾ ਦਾ ਮਤਲਬ ਭ੍ਰਿਸ਼ਟਾਚਾਰ ਤੇ ਭ੍ਰਿਸ਼ਟਾਚਾਰ ਦਾ ਮਤਲਬ ਭਾਜਪਾ ਹੈ।’ -ਪੀਟੀਆਈ

Advertisement

Advertisement
Tags :
ਅਜਿਹਾਸਿਧਾਰਮੱਈਆਦੇਖਿਆ:ਨਹੀਂਪ੍ਰਧਾਨਬੋਲਣਮੰਤਰੀਵਾਲਾ
Advertisement