ਹਿਊਮਨ ਰਾਈਟਸ ਸੁਰੱਕਸ਼ਾ ਸੁਸਾਇਟੀ ਵੱਲੋਂ ਨਵੀਆਂ ਨਿਯੁਕਤੀਆਂ
ਪੱਤਰ ਪ੍ਰੇਰਕ
ਧਾਰੀਵਾਲ, 2 ਫਰਵਰੀ
ਹਿਊਮਨ ਰਾਈਟਸ ਸੁਰੱਕਸ਼ਾ ਸੁਸਾਇਟੀ ਦੀ ਨਵੇਂ ਸਾਲ ਦੀ ਪਲੇਠੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਧਾਰੀਵਾਲ ਸਥਿਤ ਦਫ਼ਤਰ ਵਿੱਚ ਹੋਈ ਜਿਸ ਵਿੱਚ ਨਵੇਂ ਸਾਲ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਅਤੇ ਪਿਛਲੇ ਸਾਲ ਦਾ ਲੇਖਾ-ਜੋਖਾ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੇ ਸੰਸਥਾ ਦੇ ਪੰਜਾਬ ਪ੍ਰਧਾਨ ਇੰਜਨੀਅਰ ਜਤਿੰਦਰ ਪਾਲ ਸਿੰਘ ਜੇਪੀ ਨੇ ਦੱਸਿਆ ਕਿ ਨੈਸ਼ਨਲ ਚੇਅਰਮੈਨ ਰਜਿੰਦਰ ਕੋਹਲੀ ਨਾਲ ਸਲਾਹ-ਮਸ਼ਵਰੇ ਮਗਰੋਂ ਸੰਸਥਾ ਵਿੱਚ ਵਧੀਆ ਕੰਮ ਕਰਨ ਵਾਲੇ ਅਹੁਦੇਦਾਰਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਇਸ ਵਿੱਚ ਸਾਬਕਾ ਐੱਸਡੀਓ ਸੁਖਦੇਵ ਸਿੰਘ ਚਾਹਲ ਅਤੇ ਰੋਸ਼ਨ ਅਰੋੜਾ ਨੂੰ ਵਾਈਸ ਪ੍ਰਧਾਨ ਪੰਜਾਬ, ਅਸ਼ੋਕ ਕੁਮਾਰ ਜਨਰਲ ਸਕੱਤਰ ਪੰਜਾਬ, ਸੁਰੇਸ਼ ਕੁਮਾਰ ਅਤੇ ਕੁਲਦੀਪ ਕੌਰ ਸਕੱਤਰ ਪੰਜਾਬ, ਲਵਲੀ ਨਾਗੀ ਚੇਅਰਮੈਨ ਜ਼ਿਲ੍ਹਾ ਗੁਰਦਾਸਪੁਰ, ਦਲਜੀਤ ਸਿੰਘ ਛੋਟੇਪੁਰ ਜ਼ਿਲ੍ਹਾ ਪ੍ਰਧਾਨ ਕਾਰਜਕਾਰਨੀ, ਹਰਭਜਨ ਸਿੰਘ ਜ਼ਿਲ਼੍ਹਾ ਜਨਰਲ ਸਕੱਤਰ,ਚਮਨ ਲਾਲ ਜ਼ਿਲ੍ਹਾ ਸਕੱਤਰ, ਸਤੀਸ਼ ਕੁਮਾਰ ਜੁਆਇੰਟ ਸਕੱਤਰ ਨਿਯੁਕਤ ਕੀਤੇ ਗਏ। ਨਵੇਂ ਬਣੇ ਅਹੁਦੇਦਾਰਾਂ ਨੇ ਪੰਜਾਬ ਪ੍ਰਧਾਨ ਨੂੰ ਯਕੀਨ ਦਿਵਾਇਆ ਕਿ ਉਹ ਸੰਸਥਾ ਵਿੱਚ ਦਿਨ-ਰਾਤ ਮਿਹਨਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕਰਨਗੇ।