ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਰੋੜਾ

06:04 PM Feb 07, 2024 IST

 ਚੰਡੀਗੜ੍ਹ, 7 ਫਰਵਰੀ
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐੱਮਐੱਸਡੀਸੀਜ਼) ਦੀ ਸੁਚੱਜੀ ਵਰਤੋਂ ਕਰਕੇ ਇਨ੍ਹਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ। ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐੱਮਐੱਸਡੀਸੀਜ਼ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਐੱਮਐੱਸਡੀਸੀਜ਼ ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ 'ਤੇ ਧਿਆਨ ਦੇਣ ਲਈ ਵੀ ਕਿਹਾ। ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੁਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈਟੀਆਈ ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰ ਰਹੀ ਹੈ। ਪ੍ਰਮੁੱਖ ਸਕੱਤਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐੱਮਈਪੀਐੱਸਸੀ), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀਐੱਫਐੱਸਆਈ ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈਟੀ-ਆਈਟੀਈਐੱਸ ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐੱਮਐੱਸਐੱਮਈ ਐਸੋਸੀਏਸ਼ਨ ਦੇ ਨੁਮਾਇੰਦੇ ਵੀ ਮੀਟਿੰਗ ਵਿੱਚ ਹਾਜ਼ਰ ਸਨ।

Advertisement

Advertisement