For the best experience, open
https://m.punjabitribuneonline.com
on your mobile browser.
Advertisement

ਕਰੋਨਾ ਮਗਰੋਂ ਨਰਸਿੰਗ ਪੇਸ਼ੇ ਲਈ ਨਵੀਆਂ ਚੁਣੌਤੀਆਂ ਉੱਭਰੀਆਂ: ਸੂਦ

06:58 AM May 09, 2024 IST
ਕਰੋਨਾ ਮਗਰੋਂ ਨਰਸਿੰਗ ਪੇਸ਼ੇ ਲਈ ਨਵੀਆਂ ਚੁਣੌਤੀਆਂ ਉੱਭਰੀਆਂ  ਸੂਦ
ਵਿਦਿਆਰਥਣ ਨੂੰ ਡਿਗਰੀ ਪ੍ਰਦਾਨ ਕਰਦੇ ਹੋਏ ਡਾ. ਰਾਜੀਵ ਸੂਦ ਤੇ ਹੋਰ ਸ਼ਖਸੀਅਤਾਂ। -ਫੋਟੋ: ਵਿਸ਼ਾਲ ਕੁਮਾਰ
Advertisement

ਜਸਬੀਰ ਸਿੰਘ
ਅੰਮ੍ਰਿਤਸਰ, 8 ਮਈ
ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਸ ਫਰੀਦਕੋਟ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਕਿਹਾ ਕਿ ਕਰੋਨਾ ਮਹਾਮਾਰੀ ਤੋਂ ਬਾਅਦ ਦਾ ਸਮਾਂ ਨਰਸਿੰਗ ਪੇਸ਼ੇ ਲਈ ਬਹੁਤ ਸਾਰੀਆਂ ਨਵੀਆਂ ਚੁਣੌਤੀਆਂ ਲੈ ਕੇ ਆਇਆ ਹੈ ਅਤੇ ਜਿਸ ਮੁਤਾਬਿਕ ਨਰਸਿੰਗ ਸਿੱਖਿਆ ਅਤੇ ਸਿਖਲਾਈ ’ਚ ਤਬਦੀਲੀਆਂ ਸਮੇਂ ਦੀ ਜ਼ਰੂਰਤ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਅੱਜ ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਕਾਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਵੀ ਮੌਜੂਦ ਸਨ। ਡਾ. ਸੂਦ ਨੇ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਮੌਕੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਪਣੇ ਪਵਿੱਤਰ ਪੇਸ਼ੇ ਨੂੰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦਿੰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਅਧਿਆਤਮਿਕ ਮਾਰਗ ਅਪਨਾਉਣ ’ਤੇ ਜ਼ੋਰ ਦਿੱਤਾ। ਛੀਨਾ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਮਾਗਮ ਕੌਮਾਂਤਰੀ ਨਰਸਿੰਗ ਦਿਵਸ ਦੇ ਅਕਾਦਮਿਕ ਸਮਾਗਮ ਦਾ ਹਿੱਸਾ ਸੀ, ਜਿਸ ਨੂੰ ਪੂਰਾ ਹਫ਼ਤੇ ਵੱਖ-ਵੱਖ ਮੁਕਾਬਲਿਆਂ ਵਜੋਂ ਮਨਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ਤੋਂ ਬਾਅਦ ਨਵੀਂ ਜ਼ਿੰਦਗੀ ’ਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਸੂਦ ਨੇ ਇਹ ਵੀ ਕਿਹਾ ਕਿ ਸਹੀ ਸਿੱਖਿਆ ਅਤੇ ਉਸਾਰੂ ਜੀਵਨ ਢੰਗ ਅਪਣਾ ਕੇ ਬੁਲੰਦੀਆਂ ਹਾਸਲ ਕੀਤੀਆਂ ਜਾਂਦੀਆਂ ਹਨ। ਡਾ. ਸੂਦ, ਛੀਨਾ ਤੇ ਡਾ. ਅਮਨਪ੍ਰੀਤ ਕੌਰ ਨੇ ਬੀ.ਐਸ.ਸੀ ਅਤੇ ਐਮ.ਐਸ. ਸੀ ਨਰਸਿੰਗ ਦੇ ਗਰੈਜੂਏਟਾਂ ਨੂੰ ਡਿਗਰੀਆਂ ਵੰਡੀਆਂ। ਪ੍ਰੀਖਿਆਵਾਂ ਤੇ ਵੱਖ-ਵੱਖ ਮੁਕਾਬਲਿਆਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×