ਟਰੇਨਿੰਗ ਸੈਂਟਰ ’ਚ ਨਵੇਂ ਕੋਰਸ ਸ਼ੁਰੂ
06:20 AM Jan 14, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 13 ਜਨਵਰੀ
ਇਥੇ ਪੰਜਾਬੀ ਯੂਨੀਵਰਸਿਟੀ ਦੇ ਯੂਜੀਸੀ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵਿੱਚ ਦੋ ਨਵੇਂ ਰਿਫ਼ਰੈਸ਼ਰ ਕੋਰਸ ਸ਼ੁਰੂ ਹੋਏ ਹਨ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਆਫਲਾਈਨ-ਮੋਡ ਵਿੱਚ ਕਰਵਾਇਆ ਜਾ ਰਿਹਾ ਗੁਰੂ ਦਕਸ਼ਤਾ ਫੈਕਲਟੀ ਇੰਡਕਸ਼ਨ ਪ੍ਰੋਗਰਾਮ ਕੇਂਦਰੀ, ਰਾਜ ਅਤੇ ਡੀਮਡ ਯੂਨੀਵਰਸਿਟੀਆਂ, ਪ੍ਰਾਈਵੇਟ ਯੂਨੀਵਰਸਿਟੀਆਂ, ਰਾਸ਼ਟਰੀ ਮਹੱਤਵ ਵਾਲੀਆਂ ਸੰਸਥਾਵਾਂ, ਕਾਲਜਾਂ ਅਤੇ ਹੋਰ ਉੱਚ ਵਿਦਿਅਕ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਦੀ ਸ਼ੁਰੂਆਤ ਮੌਕੇ ਕਰਵਾਏ ਸਮਾਗਮ ’ਚ ਪ੍ਰੋ. ਜੈ ਸ਼ੰਕਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਡਾਇਰੈਕਟਰ ਪ੍ਰੋ. ਵਰਿੰਦਰ ਕੌਸ਼ਿਕ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
Advertisement
Advertisement