ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਪੀਜੀ ਦੀ ਨਵੀਂ ਤਰੀਕ ਦਾ ਐਲਾਨ ਦੋ ਦਿਨਾਂ ਵਿੱਚ ਕੀਤਾ ਜਾਵੇਗਾ: ਕੇਂਦਰੀ ਸਿੱਖਿਆ ਮੰਤਰੀ

07:13 PM Jun 29, 2024 IST

ਨਵੀਂ ਦਿੱਲੀ, 29 ਜੂਨ

Advertisement

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਨੀਟ-ਪੀਜੀ ਲਈ ਨਵੀਂ ਸਮਾਂ-ਸਾਰਣੀ ਦਾ ਐਲਾਨ ਅਗਲੇ ਦੋ ਦਿਨਾਂ ਦੇ ਅੰਦਰ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (ਐਨਬੀਈ) ਵੱਲੋਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਨੀਟ-ਪੀਜੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕਥਿਤ ਬੇਨੇਮੀਆਂ ਨੂੰ ਲੈ ਕੇ ਵਿਵਾਦ ਭਖ ਗਿਆ ਸੀ। ਪ੍ਰਧਾਨ ਨੇ ਹਰਿਆਣਾ ਭਾਜਪਾ ਦੀ ਵਿਸਤ੍ਰਿਤ ਰਾਜ ਕਾਰਜਕਾਰਨੀ ਦੀ ਮੀਟਿੰਗ ਤੋਂ ਇਲਾਵਾ ਪੰਚਕੂਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਰਾਸ਼ਟਰੀ ਯੋਗਤਾ ਕਮ ਦਾਖਲਾ ਪ੍ਰੀਖਿਆ, ਪੋਸਟ ਗਰੈਜੂਏਟ ਦੀ ਮਿਤੀ ਦਾ ਐਲਾਨ ਐਨਬੀਈ ਵਲੋਂ ਕੀਤਾ ਜਾਵੇਗਾ।’ ਦੱਸਣਾ ਬਣਦਾ ਹੈ ਕਿ ਪ੍ਰਧਾਨ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਰੱਦ ਕੀਤੀਆਂ ਗਈਆਂ ਤਿੰਨ ਪ੍ਰੀਖਿਆਵਾਂ ਦੀਆਂ ਸੋਧੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ ਇਸ ਬਾਰੇ ਟਿੱਪਣੀ ਕੀਤੀ ਹੈ।

Advertisement
Advertisement
Advertisement