ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਡੀਸੀ ਰਾਜੇਸ਼ ਧੀਮਾਨ ਵੱਲੋਂ ਖਟਕੜ ਕਲਾਂ ਦਾ ਦੌਰਾ

06:54 AM Sep 17, 2024 IST
ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕਰਦੇ ਹੋਏ ਡੀਸੀ ਰਾਜੇਸ਼ ਧੀਮਾਨ। ਫੋਟੋ: ਮਜਾਰੀ

ਪੱਤਰ ਪ੍ਰੇਰਕ
ਬੰਗਾ, 16 ਸਤੰਬਰ
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਮੌਕੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਫੁੱਲਮਾਲਾਵਾਂ ਭੇਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੇ ਸਮਾਰਕ ’ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਇਸ ਮੌਕੇ ਉਨ੍ਹਾਂ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਸੀ ਨੇ ਕਿਹਾ ਕਿ ਖਟਕੜ ਕਲਾਂ ਦੀ ਧਰਤੀ ’ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਉਨਾਂ ਨੂੰ ਸ਼ਹੀਦ-ਏ-ਆਜ਼ਮ ਦੀ ਇਸ ਪਵਿੱਤਰ ਧਰਤੀ ਵਾਲੇ ਜ਼ਿਲ੍ਹੇ ਵਿੱਚ ਸੇਵਾ ਦਾ ਮੌਕਾ ਮਿਲਿਆ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਾਵੇਗਾ।
ਇਸ ਸਬੰਧੀ 28 ਅਤੇ 29 ਸਤੰਬਰ ਨੂੰ ਖਟਕੜ ਕਲਾਂ ਵਿੱਚ ‘ਇਨਕਲਾਬ ਮੇਲਾ’ ਕਰਵਾਇਆ ਜਾਵੇਗਾ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਐਸ. ਡੀ. ਐਮ ਬੰਗਾ ਵਿਕਰਮਜੀਤ ਸਿੰਘ ਪਾਂਥੇ, ਐਸ. ਡੀ. ਐਮ ਬਲਾਚੌਰ ਰਵਿੰਦਰ ਬਾਂਸਲ, ਗੁੱਡ ਗਵਰਨੈਸ ਫੈਲੋ ਅਸਮਿਤਾ ਪਰਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement