ਨਵੀਂ ਦਿੱਲੀ: ਨਰੇਲਾ ’ਚ ਫੂਡ ਪ੍ਰੋਸੈਸਿੰਗ ਯੂਨਿਟ ਨੂੰ ਅੱਗ ਲੱਗਣ ਕਾਰਨ 3 ਮਜ਼ਦੂਰਾਂ ਦੀ ਮੌਤ ਤੇ 6 ਜ਼ਖ਼ਮੀ
11:40 AM Jun 08, 2024 IST
Advertisement
ਨਵੀਂ ਦਿੱਲੀ, 8 ਜੂਨ
ਰਾਸ਼ਟਰੀ ਰਾਜਧਾਨੀ ਦੇ ਨਰੇਲਾ ਉਦਯੋਗਿਕ ਖੇਤਰ ਵਿਚ ਅੱਜ ਤੜਕੇ ਫੂਡ ਪ੍ਰੋਸੈਸਿੰਗ ਯੂਨਿਟ ਵਿਚ ਧਮਾਕੇ ਤੋਂ ਬਾਅਦ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੜਕੇ 3.35 ਵਜੇ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਮਿਲੀ ਕਿ ਸੁੱਕੀ ਮੂੰਗੀ ਦੀ ਦਾਲ ਪ੍ਰੋਸੈਸਿੰਗ ਵਾਲੀ ਸ਼ਿਆਮ ਕ੍ਰਿਪਾ ਫੂਡਜ਼ ਪ੍ਰਾਈਵੇਟ ਲਿਮਟਿਡ ਫੈਕਟਰੀ ਵਿੱਚ ਅੱਗ ਲੱਗ ਗਈ ਹੈ। ਅੱਗ ਨੇ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਕੁਝ ਮਜ਼ਦੂਰ ਇਸ ਵਿੱਚ ਫਸ ਗਏ। ਫਾਇਰ ਬ੍ਰਿਗੇਡ ਦੀਆਂ 14 ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਇਮਾਰਤ 'ਚੋਂ 9 ਲੋਕਾਂ ਨੂੰ ਬਚਾਇਆ ਗਿਆ।
Advertisement
Advertisement
Advertisement