ਨਵੀਂ ਦਿੱਲੀ: ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ
02:17 PM Apr 27, 2024 IST
Advertisement
ਮਨਧੀਰ ਸਿੰਘ ਦਿਓਲ
Advertisement
ਨਵੀਂ ਦਿੱਲੀ, 27 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੌਕੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਬਹੁਤ ਮੰਨਦੀ ਹੈ ਅਤੇ ਇਸ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਭਾਜਪਾ ’ਚ ਸ਼ਾਮਲ ਹੋਣ ਵਾਲੇ ਦਿੱਲੀ ਕਮੇਟੀ ਦੇ ਮੈਂਬਰਾਂ ਵਿੱਚ ਪਰਵਿੰਦਰ ਸਿੰਘ, ਰਮਨਦੀਪ ਸਿੰਘ ਸੋਨੂੰ, ਭੁਪਿੰਦਰ ਸਿੰਘ ਗਿੰਨੀ, ਜਸਮੈਨ ਸਿੰਘ ਨੋਨੀ, ਹਰਜੀਤ ਸਿੰਘ ਪੱਪਾ ਤੇ ਮਨਜੀਤ ਔਲਖ ਸ਼ਾਮਲ ਹਨ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ।
Advertisement
Advertisement