For the best experience, open
https://m.punjabitribuneonline.com
on your mobile browser.
Advertisement

ਨਵੀਂ ਦਿੱਲੀ: ਜੇਐੱਨਯੂ ’ਚ ਏਬੀਵੀਪੀ ਤੇ ਖੱਬੇ ਪੱਖੀ ਵਿਦਿਆਰਥੀਆਂ ਵਿਚਾਲੇ ਝੜਪ, ਕਈ ਜ਼ਖ਼ਮੀ

11:44 AM Mar 01, 2024 IST
ਨਵੀਂ ਦਿੱਲੀ  ਜੇਐੱਨਯੂ ’ਚ ਏਬੀਵੀਪੀ ਤੇ ਖੱਬੇ ਪੱਖੀ ਵਿਦਿਆਰਥੀਆਂ ਵਿਚਾਲੇ ਝੜਪ  ਕਈ ਜ਼ਖ਼ਮੀ
ਫਾਈਲ ਫੋਟੋ।
Advertisement

ਨਵੀਂ ਦਿੱਲੀ, 1 ਮਾਰਚ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਲੈਂਗੂਏਜ ਇੰਸਟੀਚਿਊਟ ’ਚ ਬੀਤੀ ਰਾਤ ਚੋਣ ਕਮੇਟੀ ਮੈਂਬਰਾਂ ਦੀ ਚੋਣ ਕਾਰਨ ਦੋ ਧੜਿਆਂ ਵਿਚਾਲੇ ਝੜਪ 'ਚ ਕੁਝ ਵਿਦਿਆਰਥੀ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਸਫ਼ਦਰਜੰਗ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਕਥਿਤ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਵਿਅਕਤੀ ਕੁਝ ਵਿਦਿਆਰਥੀਆਂ ਨੂੰ ਡੰਡੇ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ, ਜਦਕਿ ਇੱਕ ਹੋਰ ਕਲਿੱਪ ਵਿੱਚ ਇੱਕ ਵਿਅਕਤੀ ਵਿਦਿਆਰਥੀਆਂ 'ਤੇ ਸਾਈਕਲ ਸੁੱਟਦਾ ਦਿਖਾਈ ਦੇ ਰਿਹਾ ਹੈ। ਘਟਨਾ ਦੀ ਇਕ ਹੋਰ ਕਥਿਤ ਵੀਡੀਓ ਵਿਚ ਕੁਝ ਲੋਕ ਦੂਜਿਆਂ ’ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ, ਜਦ ਕਿ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਖੱਬੇ ਪੱਖੀ ਸਮੂਹਾਂ ਦੇ ਵਿਦਿਆਰਥੀਆਂ ਨੇ ਇਕ-ਦੂਜੇ ਖਿਲਾਫ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇਸ ਘਟਨਾ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ ਅਤੇ ਨਾ ਹੀ ਜ਼ਖਮੀ ਵਿਦਿਆਰਥੀਆਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਮਿਲੀ ਹੈ।

Advertisement

Advertisement
Author Image

Advertisement
Advertisement
×