ਨਵੀਂ ਦਿੱਲੀ: ਈਡੀ ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਚੀਨੀ ਫੋਨ ਨਿਰਮਾਤਾ ਕੰਪਨੀ ਵੀਵੋ ਤੇ ਕੁੱਝ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ
11:59 AM Dec 07, 2023 IST
Advertisement
ਨਵੀਂ ਦਿੱਲੀ, 7 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਵੀਵੋ ਅਤੇ ਕੁਝ ਹੋਰਾਂ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਆਪਣੀ ਪਹਿਲੀ ਚਾਰਜਸ਼ੀਟ ਦਾਇਰ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਇਸਤਗਾਸਾ ਦੀ ਸ਼ਿਕਾਇਤ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਦੇ ਤਹਿਤ ਬੁੱਧਵਾਰ ਨੂੰ ਇੱਥੇ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਵਿਅਕਤੀਆਂ ਤੋਂ ਇਲਾਵਾ ਵੀਵੋ-ਇੰਡੀਆ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਸੰਘੀ ਏਜੰਸੀ ਦੀ ਜਾਂਚ ਨੇ ਇਸ ਜਾਂਚ ਵਿੱਚ ਲਾਵਾ ਇੰਟਰਨੈਸ਼ਨਲ ਮੋਬਾਈਲ ਕੰਪਨੀ ਦੇ ਐੱਮਡੀ ਹਰੀ ਓਮ ਰਾਏ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੋਰ ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਉਨ੍ਹਾਂ ਵਿੱਚ ਚੀਨੀ ਨਾਗਰਿਕ ਗੁਆਂਗਵੇਨ ਉਰਫ ਐਂਡਰਿਊ ਕੁਆਂਗ, ਚਾਰਟਰਡ ਅਕਾਊਂਟੈਂਟ ਨਿਤਿਨ ਗਰਗ ਅਤੇ ਰਾਜਨ ਮਲਿਕ ਸ਼ਾਮਲ ਹਨ।
Advertisement
Advertisement
Advertisement