ਨਵੀਂ ਦਿੱਲੀ: ਮਾਲਵੀਆ ਮਿਸ਼ਨ ਤਹਿਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ
01:11 PM Sep 05, 2023 IST
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਸਤੰਬਰ
ਯੂਨੀਵਰਸਿਟੀ ਗ੍ਰਾਂਟ ਕਮਿਸ਼ਨ(ਯੂਜੀਸੀ) ਵੱਲੋਂ ਅਧਿਆਪਕ ਦਿਵਸ ਮੌਕੇ 'ਮਾਲਵੀਆ ਮਿਸ਼ਨ: ਅਧਿਆਪਕ ਸਿਖਲਾਈ ਪ੍ਰੋਗਰਾਮ' ਸ਼ੁਰੂ ਕੀਤਾ ਗਿਆ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਇਸ ਪ੍ਰੋਗਰਾਮ ਦੀ ਸ਼ੁਰੂਆਤ ਇੱਥੋਂ ਦੇ ਕੌਸਲ ਭਵਨ ਵਿਖੇ ਕੀਤੀ ਗਈ। ਸ੍ਰੀ ਐੱਨਐੱਸ ਕਲਸੀ ਨੇ ਇਸ ਮੌਕੇ ਦੱਸਿਆ ਕਿ ਪ੍ਰੋਗਰਾਮ ਤਹਿਤ 15 ਲੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ ਕਿ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਰਹਿਣ। ਇਸ ਮੌਕੇ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ, ਪ੍ਰੋਫੈਸਰ ਹਰਬੰਸ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
Advertisement

Advertisement
Advertisement