ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਨਵੀਂ ਜ਼ਿਲ੍ਹਾ ਕਮੇਟੀ ਕਾਇਮ

10:29 AM Aug 24, 2024 IST
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਨਵੀਂ ਬਣੀ ਜ਼ਿਲ੍ਹਾ ਕਮੇਟੀ। - ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਅਗਸਤ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ ਕਨਵੀਨਰ ਰਮਨਦੀਪ ਸਿੰਗਲਾ ਸ਼ਾਮਲ ਹੋਏ। ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਪਿਛਲੇ ਦਿਨੀਂ ਕੀਤੀ ਸੂਬਾ ਕਮੇਟੀ ਮੀਟਿੰਗ ਦੇ ਫੈਸਲਿਆਂ ’ਤੇ ਚਰਚਾ ਕਰਦਿਆਂ ਇਨ੍ਹਾਂ ਨੂੰ ਲਾਗੂ ਕਰਨ ਦੀ ਯੋਜਨਾਬੰਦੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਮੇਟੀ ਦਾ ਪੁਨਰਗਠਨ ਕਰਦਿਆਂ ਸੱਤ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਕਨਵੀਨਰ ਵਜੋਂ ਜਸਵਿੰਦਰ ਸਿੰਘ, ਕੋ ਕਨਵੀਨਰ ਵਜੋਂ ਅਵਤਾਰ ਸਿੰਘ ਖ਼ਾਲਸਾ ਅਤੇ ਮਨਪ੍ਰੀਤ ਸਿੰਘ ਸਮਰਾਲਾ, ਪ੍ਰੈੱਸ ਸਕੱਤਰ ਲਈ ਬਰਜਿੰਦਰ ਸਿੰਘ, ਵਿੱਤ ਸਕੱਤਰ ਨਵਦੀਪ ਸਿੰਘ ਅਤੇ ਸੁਰਿੰਦਰ ਸਿੰਘ ਤੇ ਗੁਰਿੰਦਰ ਸਿੰਘ ਨੂੰ ਚੁਣਿਆ ਗਿਆ ਹੈ। ਮੀਟਿੰਗ ਵਿੱਚ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸੰਧੂ, ਮਿੱਡ-ਡੇਅ ਮੀਲ ਵਰਕਰ ਯੂਨੀਅਨ ਦੀ ਆਗੂ ਪ੍ਰਵੀਨ ਕੁਮਾਰੀ ਅਤੇ ਡੀਐੱਮਐੱਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ, ਰੁਪਿੰਦਰਪਾਲ ਸਿੰਘ ਤੇ ਸਤਿਕਰਤਾਰ ਸਿੰਘ ਹਾਜ਼ਰ ਸਨ।

Advertisement

Advertisement