For the best experience, open
https://m.punjabitribuneonline.com
on your mobile browser.
Advertisement

ਨਵੇਂ ਚੋਣ ਕਮਿਸ਼ਨਰਾਂ ਸੁਖਬੀਰ ਸੰਧੂ ਤੇ ਗਿਆਨੇਸ਼ ਕੁਮਾਰ ਨੇ ਅਹੁਦੇ ਸੰਭਾਲੇ

12:07 PM Mar 15, 2024 IST
ਨਵੇਂ ਚੋਣ ਕਮਿਸ਼ਨਰਾਂ ਸੁਖਬੀਰ ਸੰਧੂ ਤੇ ਗਿਆਨੇਸ਼ ਕੁਮਾਰ ਨੇ ਅਹੁਦੇ ਸੰਭਾਲੇ
Advertisement

ਨਵੀਂ ਦਿੱਲੀ, 15 ਮਾਰਚ
ਨਵੇਂ ਨਿਯੁਕਤ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵੇਂ ਸਾਬਕਾ ਨੌਕਰਸ਼ਾਹਾਂ ਨੂੰ ਵੀਰਵਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਮੁੱਖ ਚੋਣ ਕਮਿਸ਼ਨਰ (ਸੀਈਸੀ) ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਉਹ ਚੋਣ ਕਮਿਸ਼ਨ ਵਿੱਚ ਨਿਯੁਕਤ ਕੀਤੇ ਪਹਿਲੇ ਮੈਂਬਰ ਹਨ। ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਾ ਸੁਆਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਉਨ੍ਹਾਂ ਦੀ ਨਿਯੁਕਤੀ ਦੇ ਇਤਿਹਾਸਕ ਸਮੇਂ 'ਤੇ ਅਹਿਮੀਅਤ ਬਾਰੇ ਗੱਲ ਕੀਤੀ, ਜਦੋਂ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਿਹਾ ਹੈ।

Advertisement

Advertisement
Author Image

Advertisement
Advertisement
×