ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਂ ਪਹਿਲ: ਆਪਣੇ ਪੈਰਾਂ ’ਤੇ ਖੜ੍ਹੇ ਹੋਏ ਦਿਵਿਆਂਗ ਨੌਜਵਾਨ

10:45 AM Aug 26, 2023 IST
ਦਿਵਿਆਂਗ ਨੌਜਵਾਨ ਨੂੰ ਨੌਕਰੀ ਲਈ ਚੁਣੇ ਜਾਣ ’ਤੇ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ। -ਫੋਟੋ: ਰਵੀ

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 25 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਦਿਵਿਆਂਗਜਨ ਨੌਜਵਾਨਾਂ ਲਈ ਰੁਜ਼ਗਾਰ ਦੇ ਦਰ ਖੋਲ੍ਹਣ ਦੀ ਪਹਿਲ ਕੀਤੀ ਗਈ ਹੈ, ਜਿਸ ਬਦੌਲਤ ਪਹਿਲੇ ਪੜਾਅ ਵਿੱਚ 12 ਨੌਜਵਾਨਾਂ ਨੂੰ 18 ਹਜ਼ਾਰ ਰੁਪਏ ’ਤੇ ਨੌਕਰੀ ਮਿਲੀ ਹੈ। 12 ਨੌਜਵਾਨਾਂ ’ਚ 10 ਨੌਜਵਾਨ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ ਦੀ ਟਰਾਈਡੈਂਟ ਗਰੁੱਪ ਵਿੱਚ ਇੰਟਰਵਿਊ ਹੋਈ ਅਤੇ 12 ਨੌਜਵਾਨਾਂ ਦੀ ਚੈੱਕਰ ਅਤੇ ਪੈਕਰ, ਸਿਲਾਈ ਮਸ਼ੀਨ ਅਪਰੇਟਰ ਵਜੋਂ ਚੋਣ ਹੋਈ, ਜਿਨ੍ਹਾਂ ਵਿੱਚ 10 ਨੌਜਵਾਨ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹਨ, ਜੋ ਬੋਲਣ ਅਤੇ ਸੁਣਨ ਤੋਂ ਅਸਮਰੱਥ ਹਨ। ਇਨ੍ਹਾਂ ਨੌਜਵਾਨਾਂ ਨੂੰ 18 ਹਜ਼ਾਰ ਰੁਪਏ ਮਹੀਨਾ ਤਨਖਾਹ ਮਿਲੇਗੀ, ਜਿਸ ਨਾਲ ਉਹ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣਗੇ। ਇਨ੍ਹਾਂ ’ਚੋਂ ਬਹੁਤੇ ਨੌਜਵਾਨਾਂ ਪਵਨ ਸੇਵਾ ਸਮਿਤੀ ਸਕੂਲ ਅਤੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ, ਜੋ 10ਵੀਂ/ਬਾਰ੍ਹਵੀਂ ਪਾਸ ਕਰ ਚੁੱਕੇ ਹਨ ਅਤੇ ਕਈ ਨੌਜਵਾਨਾਂ ਹੁਣ ਬਾਰ੍ਹਵੀਂ ਕਰ ਰਹੇ ਹਨ। ਇਸ ਮੌਕੇ ਨੌਕਰੀ ਲਈ ਚੁਣੇ ਨੌਜਵਾਨਾਂ ਦੇ ਮਾਪੇ ਵੀ ਹਾਜ਼ਰ ਸਨ, ਜਿਨ੍ਹਾਂ ਲਈ ਇਹ ਬੇਹੱਦ ਭਾਵੁਕ ਪਲ ਸਨ। ਪਿੰਡ ਫਰਵਾਹੀ ਨਾਲ ਸਬੰਧਤ ਬਹਾਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਬੇਟੇ ਹਨ, ਜੋ ਕਿ ਸੁਣਨ ਅਤੇ ਬੋਲਣ ਤੋਂ ਅਸਮਰੱਥ ਹਨ। ਉਹ ਖ਼ੁਦ ਭੱਠੇ ’ਤੇ ਕੰਮ ਕਰਦੇ ਹਨ ਤੇ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਹੈ। ਅੱਜ ਉਨ੍ਹਾਂ ਦੇ ਪੁੱਤ ਜੋਧਾ ਸਿੰਘ ਨੂੰ ਨੌਕਰੀ ਮਿਲ ਗਈ ਹੈ, ਜਿਸ ਨਾਲ ਪਰਿਵਾਰ ਨੂੰ ਉਮੀਦ ਜਾਗੀ ਹੈ। ਨੌਕਰੀ ਲਈ ਚੁਣੇ ਜਗਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਵਾਸੀ ਸ਼ਹਿਣਾ ਨੇ ਦੱਸਿਆ ਕਿ ਉਹ ਕੋਲ ਸਿਰਫ 10 ਕਨਾਲ ਜ਼ਮੀਨ ਹੈ, ਜਿਸ ’ਤੇ ਉਹ ਖੇਤੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਜਗਦੀਪ ਨੂੰ ਨੌਕਰੀ ਲਈ ਚੁਣੇ ਜਾਣ ਦਾ ਪਤਾ ਲੱਗਿਆ ਤਾਂ ਉਸ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਇਸੇ ਤਰ੍ਹਾਂ ਮਹਿਲ ਕਲਾਂ ਦੇ ਪਿੰਡ ਗਾਗੇਵਾਲ ਦੇ ਹਰਜੋਤ ਸਿੰਘ ਨੂੰ ਨੌਕਰੀ ਮਿਲੀ ਹੈ, ਜਿਸ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਕਿ ਹਰਜੋਤ ਉਨ੍ਹਾਂ ਦਾ ਇਕਲੌਤਾ ਪੁੱਤ ਹੈ ਤੇ ਉਹ ਸੁਣਨ ਤੇ ਬੋਲਣ ਤੋਂ ਅਸਮਰੱਥ ਹੋਣ ਕਾਰਨ ਉਸ ਦੇ ਰੁਜ਼ਗਾਰ ਦੀ ਚਿੰਤਾ ਸਤਾਉਂਦੀ ਸੀ।

Advertisement

Advertisement