ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੀਂ ਪਹਿਲ: ਮਾੜੀ ਕਾਰਗੁਜ਼ਾਰੀ ਵਾਲੇ ਮਾਲ ਅਫ਼ਸਰਾਂ ਨੂੰ ਮਿਲੇਗਾ ‘ਲਾਲ ਕਾਰਡ’

09:52 AM Jul 20, 2023 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
ਮੁਹਾਲੀ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਜ਼ਿਲ੍ਹਾ ਮਾਲ ਅਫ਼ਸਰਾਂ ਲਈ ਕਾਰਗੁਜ਼ਾਰੀ ਆਧਾਰਿਤ ਮਾਪਦੰਡ ਪੇਸ਼ ਕੀਤੇ ਗਏ। ਉਨ੍ਹਾਂ ਕਿਹਾ ਕਿ ਔਸਤ ਤੋਂ ਘੱਟ ਕਾਰਗੁਜ਼ਾਰੀ ਵਾਲੇ ਅਧਿਕਾਰੀ/ਕਰਮਚਾਰੀ ਨੂੰ ਪੀਲਾ ਕਾਰਡ ਜਾਰੀ ਕੀਤਾ ਜਾਵੇਗਾ। ਜੇਕਰ ਫਿਰ ਵੀ ਸਬੰਧਤ ਕਰਮਚਾਰੀ ਕੋਈ ਮਹੱਤਵਪੂਰਨ ਸੁਧਾਰ ਨਹੀਂ ਦਿਖਾਉਂਦਾ ਤਾਂ ਉੁਸ ਨੂੰ ਲਾਲ ਕਾਰਡ ਜਾਰੀ ਕਰਦੇ ਹੋਏ ਉਸ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿੱਚ ਇਸ ਬਾਰੇ ਪ੍ਰੇਖਣ ਦਰਜ ਕੀਤਾ ਜਾਵੇਗਾ। ਜਦੋਂਕਿ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਦੀ ਸ਼ਲਾਘਾ ਵੀ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਹੁਣ ਕੰਮ ਕਰਕੇ ਦਿਖਾਉਣ ਦਾ ਸਮਾਂ ਹੈ ਅਤੇ ਕੰਮ ਨਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਦਫ਼ਤਰੀ ਸਮੇਂ ਅਤੇ ਕੰਮਕਾਜ ਦੀ ਬੇਕਾਇਦਗੀ ਬਰਕਰਾਰ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕੋਈ ਅਧਿਕਾਰੀ ਵਾਧੂ ਚਾਰਜ ਸੰਭਾਲਦਾ ਹੈ ਤਾਂ ਦਫ਼ਤਰ ਦੇ ਬਾਹਰ ਨੋਟਿਸ ਲਗਾ ਕੇ ਦਫ਼ਤਰ ਵਿੱਚ ਉਪਲਬਧਤਾ ਦੇ ਸਮੇਂ ਜਾਂ ਦਨਿਾਂ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ। ਡੀਸੀ ਨੇ ਮਾਲ ਅਧਿਕਾਰੀਆਂ ਨੂੰ ਸਾਲ ਤੋਂ ਵੱਧ ਪੁਰਾਣੇ ਕੇਸਾਂ ਦਾ ਫ਼ੈਸਲਾ ਸਾਰੀਆਂ ਮਾਲ ਅਦਾਲਤਾਂ ਵਿੱਚ 15 ਅਗਸਤ 2023 ਤੱਕ ਕਰਨਾ, ਛੇ ਮਹੀਨਿਆਂ ਤੋਂ ਵੱਧ ਲੰਬਿਤ ਕੇਸਾਂ ਦਾ ਫ਼ੈਸਲਾ 15 ਸਤੰਬਰ ਤੱਕ ਕਰਨ ਲਈ ਆਖਿਆ ਹੈ। ਉਨ੍ਹਾਂ ਨੇ 15 ਅਗਸਤ ਤੱਕ ਬਕਾਇਆ ਇੰਤਕਾਲ ਕੇਸਾਂ ਨੂੰ 50 ਫੀਸਦੀ ਤੱਕ ਘਟਾਉਣ ਅਤੇ ਬਾਕੀ ਕੇਸਾਂ ਨੂੰ 15 ਸਤੰਬਰ ਤੱਕ ਨਿਪਟਾਉਣ ਦੀ ਹਦਾਇਤ ਵੀ ਕੀਤੀ।

Advertisement

Advertisement
Tags :
‘ਲਾਲ’ਅਫ਼ਸਰਾਂਕਾਰਗੁਜ਼ਾਰੀਕਾਰਡਨਵੀਂਪਹਿਲਮਾੜੀਮਿਲੇਗਾਵਾਲੇ
Advertisement