ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਂ ਲੈਂਡ-ਪੂਲਿੰਗ ਪਾਲਿਸੀ ’ਚ ਛੋਟੇ ਜ਼ਮੀਨ ਮਾਲਕਾਂ ਨਾਲ ਭੇਦ-ਭਾਵ: ਅਕਾਲੀ ਦਲ

05:12 AM Jun 06, 2025 IST
featuredImage featuredImage
ਪਰਵਿੰਦਰ ਸਿੰਘ ਬੈਦਵਾਨ
ਪੱਤਰ ਪ੍ਰੇਰਕ
Advertisement

ਐੱਸਏਐੱਸ ਨਗਰ (ਮੁਹਾਲੀ), 5 ਜੂਨ

ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਪੰਜਾਬ ਸਰਕਾਰ ਦੀ ਨਵੀਂ ਲੈਂਡ-ਪੂਲਿੰਗ ਨੀਤੀ ’ਤੇ ਸਵਾਲ ਚੁੱਕਦਿਆਂ ਛੋਟੇ ਜ਼ਮੀਨ ਮਾਲਕਾਂ ਨਾਲ ਭੇਦ-ਭਾਵ ਕਰਨ ਦਾ ਦੋਸ਼ ਲਾਇਆ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਨਵੀਂ ਲੈਂਡ-ਪੂਲਿੰਗ ਪਾਲਿਸੀ ਵਿਚਲੀਆਂ ਤਰੁੱਟੀਆਂ ਦੂਰ ਕਰਨ ਦੀ ਗੁਹਾਰ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਵੀਂ ਸਕੀਮ ਗੁਪਤ ਢੰਗ ਨਾਲ ਤਿਆਰ ਕਰਕੇ ਛੋਟੇ ਜ਼ਮੀਨ-ਮਾਲਕਾਂ ਦੀ ਹੱਕਮਾਰੀ ਕੀਤੀ ਗਈ ਹੈ।

Advertisement

ਅਕਾਲੀ ਆਗੂ ਨੇ ਦੱਸਿਆ ਕਿ ਨਵੀਂ ਸਕੀਮ ਵਿੱਚ ਕਾਰਨਰ ਜਾਂ ਫੇੇਸਿੰਗ ਪਾਰਕ ਪਲਾਟ ’ਤੇ ਖ਼ਰੀਦਦਾਰ ਤੋਂ ਵਾਧੂ ਰਕਮ ਲੈਣ ਦੀ ਸ਼ਰਤ ਲਾਈ ਗਈ ਹੈ, ਪ੍ਰੰਤੂ ਜ਼ਮੀਨ-ਮਾਲਕਾਂ ਨੂੰ ਇਸਦਾ ਕੋਈ ਲਾਭ ਨਹੀਂ ਮਿਲ ਰਿਹਾ। ਉਲਟ, ਉਨ੍ਹਾਂ ਦੇ ਪਲਾਟਾਂ ਦੀ ਕੀਮਤ ਘਟਾਈ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪੁਰਾਣੀ ਨੀਤੀ ਲਾਗੂ ਨਾ ਕੀਤੀ ਤਾਂ ਇਹ ਕਿਸਾਨ ਤੇ ਲੋਕ ਵਿਰੋਧੀ ਫ਼ੈਸਲਾ ਸਾਬਤ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਨੂੰ ਨਿੱਜੀ ਦਖ਼ਲ ਦੇ ਕੇ ਪੁਰਾਣੀ ਨੀਤੀ ਲਾਗੂ ਕਰਨ ਦੀ ਗੁਹਾਰ ਲਗਾਈ ਹੈ।

 

Advertisement