ਹਿਮਾਚਲ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਜਾਰੀ
06:43 AM Mar 14, 2024 IST
ਸ਼ਿਮਲਾ: ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਗੈਰਕਾਨੂੰਨੀ ਮਾਈਨਿੰਗ ਰੋਕਣ ਅਤੇ ਮਾਲੀਆ ਵਧਾਉਣ ਦੇ ਮਕਸਦ ਨਾਲ ਨਵੀਂ ਖਣਨ ਨੀਤੀ-2024 ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਇਕ ਬਿਆਨ ਵਿੱਚ ਕਿਹਾ ਕਿ ਇਹ ਨਵੀਂ ਨੀਤੀ ਖਣਿਜ ਪਦਾਰਥ ਕੱਢਣ ਲਈ ਵਿਗਿਆਨਕ ਤੇ ਮਕੈਨੀਕਲ ਤਕਨੀਕਾਂ ਦਾ ਇਸਤੇਮਾਲ ਕਰਨ ਅਤੇ ਵਾਤਾਵਰਨ ਬਚਾਉਣ ਦੀ ਲੋੜ ’ਤੇ ਜ਼ੋਰ ਦਿੰਦੀ ਹੈ। ਸੁੱਖੂ ਨੇ ਕਿਹਾ, ‘‘ਖਣਨ ਨੀਤੀ-2024 ਟਿਕਾਊ ਮਾਈਨਿੰਗ ਗਤੀਵਿਧੀਆਂ ਨੂੰ ਹੁਲਾਰਾ ਦੇਵੇਗੀ ਅਤੇ ਸੂਬੇ ਦੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਵਧਾਵੇਗੀ।’’ -ਪੀਟੀਆਈ
Advertisement
Advertisement