For the best experience, open
https://m.punjabitribuneonline.com
on your mobile browser.
Advertisement

ਬਲਬੀਰ ਸਿੱਧੂ ਵੱਲੋਂ ਨਵੀਆਂ ਪੰਚਾਇਤਾਂ ਦਾ ਸਨਮਾਨ

06:54 AM Oct 21, 2024 IST
ਬਲਬੀਰ ਸਿੱਧੂ ਵੱਲੋਂ ਨਵੀਆਂ ਪੰਚਾਇਤਾਂ ਦਾ ਸਨਮਾਨ
ਬਲਬੀਰ ਸਿੰਘ ਸਿੱਧੂ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਚਿੱਲਾ
Advertisement

ਐਸਏਐਸ ਨਗਰ(ਮੁਹਾਲੀ): ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਆਪਣੀ ਰਿਹਾਇਸ਼ ’ਤੇ ਪਹੁੰਚੇ ਹਲਕਾ ਮੁਹਾਲੀ ਦੇ ਪਿੰਡ ਮੌਜਪੁਰ, ਕੰਬਾਲੀ ਅਤੇ ਬੜਮਾਜਰਾ ਤੋਂ ਨਵੇਂ ਬਣੇ ਸਰਪੰਚਾਂ, ਪੰਚਾਇਤ ਮੈਂਬਰਾਂ ਨੂੰ ਜਿੱਤ ਲਈ ਮੁਬਾਰਕਬਾਦ ਦਿੱਤੀ ਗਈ। ਸ੍ਰੀ ਸਿੱਧੂ ਨੇ ਨਵੇਂ ਚੁਣੇ ਪੰਚਾਇਤੀ ਨੁਮਾਇੰਦਿਆਂ ਨੂੰ ਆਪੋ ਆਪਣੇ ਪਿੰਡਾਂ ਦਾ ਧੜ੍ਹੇਬਾਜ਼ੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਚਾਇਤਾਂ ਪਿੰਡਾਂ ਦੀ ਤਰੱਕੀ ਲਈ ਵੱਡਾ ਯੋਗਦਾਨ ਪਾ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਪਿੰਡ ਦਾਊਂ ਦੇ ਵੱਡੀ ਗਿਣਤੀ ਵਿਚ ਪਹੁੰਚੇ ਯੂਥ ਕਲੱਬ ਦੇ ਨੌਜਵਾਨਾਂ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਲੱਬ ਦੇ ਪ੍ਰਧਾਨ ਨੂੰ ਸਨਮਾਨਿਤ ਵੀ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Advertisement
Author Image

Advertisement