ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਰਪਣ ਭਾਵਨਾ ਨਾਲ ਕੰਮ ਕਰਨ ਨਵੀਆਂ ਪੰਚਾਇਤਾਂ: ਰਹਿਮਾਨ

07:27 AM Oct 18, 2024 IST
ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨਾਲ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 17 ਅਕਤੂਬਰ
ਪੰਚਾਇਤੀ ਚੋਣਾਂ ’ਚ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡਾਂ ਦੇ ਨਵੇਂ ਚੁਣੇ ਸਰਪੰਚ ਅਤੇ ਪੰਚ ਵਿਧਾਇਕ ਡਾ. ਮੁਹੰਮਦ ਜ਼ਮੀਲ ਉਰ ਰਹਿਮਾਨ ਨੂੰ ਉਨ੍ਹਾਂ ਦੇ ਮਾਲੇਰਕੋਟਲਾ ਸਥਿਤ ਦਫ਼ਤਰ ਵਿੱਚ ਮਿਲਣ ਆ ਰਹੇ ਹਨ। ਪਿੰਡ ਦਸੌਂਧਾ ਸਿੰਘ ਵਾਲਾ, ਕੁਠਾਲਾ, ਰੁੜਕਾ, ਝੁਨੇਰ, ਢੱਡੇਵਾੜੀ, ਚੱਕ ਸ਼ੇਖੁਪੁਰ ਖੁਰਦ ਅਤੇ ਸ਼ੇਖੁਪੁਰ ਕਲਾਂ, ਮੁਬਾਰਕਪੁਰ ਚੂੰਘਾਂ, ਮਹੋਲੀ ਖੁਰਦ, ਮਿੱਠੇਵਾਲ ਦੀਆਂ ਪੰਚਾਇਤਾਂ ਦੇ ਸਰਪੰਚਾਂ ਨੇ ਪੰਚਾਇਤੀ ਚੋਣਾਂ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਨ ’ਤੇ ਵਿਧਾਇਕ ਦਾ ਧੰਨਵਾਦ ਕੀਤਾ। ਸ੍ਰੀ ਰਹਿਮਾਨ ਨੇ ਉਨ੍ਹਾਂ ਨੂੰ ਮਿਲਣ ਆਏ ਸਰਪੰਚਾਂ ਤੇ ਪੰਚਾਂ ਨੂੰ ਸਮਰਪਣ ਦੀ ਭਾਵਨਾ ਨਾਲ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਪ੍ਰੇਰਿਆ। ਉਨ੍ਹਾਂ ਨੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬ ਪੱਖੀ ਵਿਕਾਸ ਲਈ ਗਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਦਫ਼ਤਰ ਇੰਚਾਰਜ ਜ਼ਾਫਰ ਅਲੀ, ਯਾਸਰ ਅਰਫਾਤ, ਨੰਬਰਦਾਰ ਮੁਹੰਮਦ ਇਕਬਾਲ ਆਦਿ ਹਾਜ਼ਰ ਸਨ।

Advertisement

Advertisement