For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਨਵੀਂ ਰਾਹਤ

06:30 AM Feb 01, 2024 IST
ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਨਵੀਂ ਰਾਹਤ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 31 ਜਨਵਰੀ
ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਕ ਸੂਬਾਈ ਮੈਂਬਰ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾਈ ਤਰਜਮਾਨ ਜਸਕਰਨ ਬੰਦੇਸ਼ਾ ਨੇ ਕਿਹਾ ਹੈ ਕਿ ਸਰਕਾਰ ਨੇ ਵਪਾਰੀਆਂ ਨੂੰ ਵਿਸ਼ੇਸ਼ ਸਹੂਲਤ ਦਿੰਦਿਆਂ ਟੈਕਸਾਂ ਦੀ ਅਦਾਇਗੀ ਇਕਮੁਸ਼ਤ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ 31 ਮਾਰਚ ਤੱਕ ਆਪਣੇ ਟੈਕਸ ਭਰ ਸਕਦੇ ਹਨ। ਉਨ੍ਹਾਂ ਕਿਹਾ ਕਿ ਟੈਕਸਾਂ ਦੀ ਅਦਾਇਗੀ ਦਾ ਸਾਹਮਣਾ ਕਰ ਰਹੇ ਇਕ ਲੱਖ ਤੋਂ ਇੱਕ ਕਰੋੜ ਰੁਪਏ ਦੇ 60 ਹਜ਼ਾਰ ਦੇ ਕਰੀਬ ਕਾਰੋਬਾਰੀ 31 ਮਾਰਚ ਤੱਕ ਇੱਕਮੁਸ਼ਤ ਸਕੀਮ ਦਾ 50 ਫ਼ੀਸਦੀ ਟੈਕਸ ਛੋਟ ਅਤੇ ਇਸ ਛੋਟ ਤੋਂ ਬਾਅਦ ਬਚਦੀ ਰਕਮ ’ਤੇ 100 ਫ਼ੀਸਦੀ ਜੁਰਮਾਨੇ ਤੇ ਵਿਆਜ ਦੀ ਛੋਟ ਦਾ ਵੀ ਲਾਭ ਉਠਾਉਣ। ਸੂਬਾਈ ਬੁਲਾਰੇ ਨੇ ਦਾਅਵਾ ਕੀਤਾ ਕਿ ਬਹੁ ਮੈਗਾ ਕੰਪਨੀਆਂ ਨੇ 50 ਲੱਖ ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਨਾਲ ਪ੍ਰਾਜੈਕਟਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×