ਚੰਡੀਗੜ੍ਹ ਤੋਂ ਹਵਾਈ ਅੱਡੇ ਲਈ ਨਵੀਂ ਸੜਕ ਨੂੰ ਮਨਜ਼ੂਰੀ
09:27 PM Nov 16, 2023 IST
Advertisement
ਆਤਿਸ਼ ਗੁਪਤਾ
Advertisement
ਚੰਡੀਗੜ੍ਹ, 16 ਨਵੰਬਰ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਤੋਂ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੱਕ ਛੋਟਾ ਰਾਹ ਬਣਾਉਣ ਵਾਸਤੇ ਜ਼ਮੀਨ ਗ੍ਰਹਿਣ ਕਰਨ ਲਈ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਜਲਦੀ ਹੀ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ 115 ਕਰੋੜ ਰੁਪਏ ਦੀ ਲਾਗਤ ਨਾਲ 34.61 ਏਕੜ ਜ਼ਮੀਨ ਗ੍ਰਹਿਣ ਕੀਤੀ ਜਾਵੇਗੀ। ਇਹ ਸੜਕ ਬਣਨ ਤੋਂ ਬਾਅਦ ਚੰਡੀਗੜ੍ਹ ਤੋਂ ਕੌਮਾਂਤਰੀ ਹਵਾਈ ਅੱਡੇ ਤੱਕ ਦਾ ਰਸਤਾ 11.5 ਕਿਲੋਮੀਟਰ ਤੋਂ ਘੱਟ ਕੇ ਸਾਢੇ ਤਿੰਨ ਕਿਲੋਮੀਟਰ ਰਹਿ ਜਾਵੇਗਾ। ਇਸ ਸੜਕ ਦੀ ਉਸਾਰੀ ਤੋਂ ਬਾਅਦ 25 ਮਿੰਟਾਂ ਦਾ ਰਾਹ ਸਿਰਫ਼ ਪੰਜ ਤੋਂ ਸੱਤ ਮਿੰਟ ਵਿੱਚ ਤੈਅ ਕੀਤਾ ਜਾ ਸਕੇਗਾ। ਇਸ ਸੜਕ ਦੇ ਦੋਵੇਂ ਪਾਸੇ ਸਰਵਿਸ ਲੇਨ ਅਤੇ ਦੋ ਮੀਟਰ ਚੌੜਾ ਸਾਈਕਲ ਟਰੈਕ ਬਣਾਉਣ ਦਾ ਫੈਸਲਾ ਵੀ ਲਿਆ ਗਿਆ ਹੈ।
Advertisement