For the best experience, open
https://m.punjabitribuneonline.com
on your mobile browser.
Advertisement

ਡੀਏਵੀ ਸਕੂਲ ਦਾ ਨਵਾਂ ਸੈਸ਼ਨ ਸ਼ੁਰੂ

07:49 AM Apr 02, 2024 IST
ਡੀਏਵੀ ਸਕੂਲ ਦਾ ਨਵਾਂ ਸੈਸ਼ਨ ਸ਼ੁਰੂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਡੀਏਵੀ ਸੈਨੀਟਰੀ ਪਬਲਿਕ ਸਕੂਲ ਦੇ ਮੈਦਾਨ ਵਿੱਚ ਨਵੇਂ ਸੈਸ਼ਨ ਦੇ ਸ਼ੁਭ ਆਰੰਭ ਮੌਕੇ ਹਵਨ ਯੱਗ ਕਰਵਾਇਆ ਗਿਆ। ਸਵੇਰ ਦੀ ਪ੍ਰਾਰਥਨਾ ਸਭਾ ਤੋਂ ਬਾਅਦ ਸਕੂਲ ਸਟਾਫ, ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਦੇ ਪ੍ਰਿੰਸੀਪਲ ਕੰਵਲ ਗਾਬਾ ਆਦਿ ਨੇ ਹਵਨ ਵਿਚ ਅਹੂਤੀਆਂ ਪਾਈਆਂ। ਵਿਦਿਆਰਥੀਆਂ ਨੇ ਗਾਇਤਰੀ ਮੰਤਰ ਦਾ ਜਾਪ ਕੀਤਾ। ਫੁੱਲਾਂ ਦੀ ਵਰਖਾ ਕਰ ਕੇ ਸਾਰੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਪ੍ਰਸਾਦਿ ਵੰਡਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੰਵਲ ਗਾਬਾ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰ ਕੇ ਪੜ੍ਹਾਈ ਕਰਨ ਲਈ ਆਖਿਆ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਵੀ ਉਨ੍ਹਾਂ ਨੂੰ ਚੰਗੇ ਸੰਸਕਾਰ ਦੇਣ ਲਈ ਕਿਹਾ। ਇਸ ਮੌਕੇ ਜੋਤੀ ਖੁਰਾਣ, ਸੀਮਾ ਕਪੂਰ, ਪੂਜਾ ਦੂਆ, ਜੋਤੀ ਅਨੰਦ, ਮੋਨਿਕਾ ਵਾਲੀਆ, ਭੰਵਰਪ੍ਰੀਤ, ਖੁਸ਼ਬੂ, ਸਪਨਾ, ਅਨੰਦ, ਡਿੰਪਲ ਆਦਿ ਹੋਰ ਆਧਿਆਪਕ ਤੇ ਨਾਨ ਟੀਚਿੰਗ ਸਟਾਫ ਮੌਜੂਦ ਸੀ।

Advertisement

Advertisement
Author Image

joginder kumar

View all posts

Advertisement
Advertisement
×