ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਗਾ, ਫਰੀਦਕੋਟ ਤੇ ਮਾਨਸਾ ’ਚ ਨਵੇਂ ਐੱਸਐੱਸਪੀਜ਼ ਨੇ ਚਾਰਜ ਸਾਂਭੇ

08:59 AM Aug 04, 2024 IST
ਅਹੁਦਾ ਸੰਭਾਲਦੇ ਹੋਏ ਐੱਸਐੱਸਪੀ ਡਾ. ਅੰਕਰ ਗੁਪਤਾ, ਪ੍ਰਗਿਆ ਜੈਨ ਤੇ ਭਾਗੀਰਥ ਮੀਨਾ।

ਨਿੱਜੀ ਪੱਤਰ ਪ੍ਰੇਰਕ
ਮੋਗਾ, 3 ਅਗਸਤ
ਇਥੇ ਨਵੇਂ ਐੱਸਐੱਸਪੀ ਡਾ. ਅੰਕਰ ਗੁਪਤਾ ਨੇ ਅਹੁਦਾ ਸੰਭਾਲ ਲਿਆ ਹੈ। ਉਹ ਜਲੰਧਰ ਦਿਹਾਤੀ ਤੋਂ ਬਦਲ ਕੇ ਆਏ ਹਨ। ਨਵੇਂ ਐੱਸਐੱਸਪੀ ਨੂੰ ਪੁਲੀਸ ਮੁਲਾਜ਼ਮਾਂ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਉਹ 2016 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਦੀ ਪਹਿਲੀ ਨਿਯੁਕਤੀ ਬੁਢਲਾਡਾ ਵਿਚ ਬਤੌਰ ਏਐੱਸਪੀ ਵਜੋਂ ਹੋਈ ਸੀ। ਉਹ, ਆਦਮਪੁਰ ਤੇ ਰੋਪੜ ਅਤੇ ਜਲੰਧਰ ਪੁਲੀਸ ਕਮਿਸ਼ਨਰਏਟ ਵਿਚ ਬਤੌਰ ਡੀਸੀਪੀ ਅਮਨ ਕਾਨੂੰਨ ਵੀ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਇਥੇ ਅਹੁਦਾ ਸੰਭਾਲਣ ਮੌਕੇ ਐੱਸਪੀਜ਼, ਡੀਐੱਸਪੀਜ਼ ਨਾਲ ਜਾਣ-ਪਛਾਣ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਇੱਕ ਟੀਮ ਵਜੋਂ ਕੰਮ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਆਮ ਜਨਤਾ ਨਾਲ ਸੰਪਰਕ ਵਿੱਚ ਰਹਿਣ ਅਤੇ ਜਨਤਕ ਮੀਟਿੰਗਾਂ ਕਰਕੇ ਮਿੱਤਰਤਾ ਵਾਲੇ ਸਬੰਧ ਬਣਾਉਣ ਲਈ ਵੀ ਪ੍ਰੇਰਿਤ ਕੀਤਾ।
ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ) ਆਈਪੀਐੱਸ ਅਧਿਕਾਰੀ ਪ੍ਰਗਿਆ ਜੈਨ ਨੇ ਅੱਜ ਇੱਥੇ ਫਰੀਦਕੋਟ ਦੇ ਐੱਸਐੱਸਪੀ ਵਜੋਂ ਅਹੁਦਾ ਸੰਭਾਲਿਆ ਹੈ। ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਫਰੀਦਕੋਟ ਦੇ ਐੱਸਐੱਸਪੀ ਹਰਜੀਤ ਸਿੰਘ ਨੂੰ ਡੀਆਈਜੀ ਵਜੋਂ ਤਰੱਕੀ ਦੇ ਕੇ ਵਿਜੀਲੈਂਸ ਵਿਭਾਗ ਵਿੱਚ ਭੇਜ ਦਿੱਤਾ ਸੀ। ਅਹੁਦਾ ਸੰਭਾਲਣ ਤੋਂ ਬਾਅਦ ਐੱਸਐੱਸਪੀ ਜੈਨ ਨੇ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤਕੜੇ ਤਰੀਕੇ ਨਾਲ ਲਾਗੂ ਕਰਨਗੇ ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ ਨੌਜਵਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਮਾਨਸਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਨਵੇਂ ਸੀਨੀਅਰ ਕਪਤਾਨ ਪੁਲੀਸ ਵਜੋਂ ਤੈਨਾਤ ਕੀਤੇ ਗਏ ਅਧਿਕਾਰੀ ਭਾਗੀਰਥ ਸਿੰਘ ਮੀਨਾ ਨੇ ਅੱਜ ਇਥੇ ਆਪਣਾ ਅਹੁਦਾ ਸੰਭਾਲ ਲਿਆ ਹੈ, ਜਿਸ ਦੌਰਾਨ ਜ਼ਿਲ੍ਹੇ ਦੇ ਸਾਬਕਾ ਐੱਸਐੱਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ। ਸ੍ਰੀ ਮੀਨਾ ਨੇ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲੀਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਟਰੈਫ਼ਿਕ ਪੁਲੀਸ ਨੂੰ ਹੋਰ ਚੁਸਤ-ਦਰੁੱਸਤ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੁਲੀਸ ਦੀ ਟੁਕੜੀ ਵੱਲੋਂ ਐੱਸਐੱਸਪੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

Advertisement

Advertisement
Advertisement