ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

08:07 AM Feb 14, 2024 IST
ਚੰਡੀਗੜ੍ਹ ’ਚ ਵੈੱਬਸਾਈਟ ਜਾਰੀ ਕਰਦੇ ਹੋਏ ਚੇਤਨ ਸਿੰਘ ਜੌੜਾਮਾਜਰਾ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਵੈੱਬਸਾਈਟ ਪੱਤਰਕਾਰਾਂ ਤੇ ਆਮ ਲੋਕਾਂ ਨੂੰ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਸੂਚਨਾ ਪਸਾਰ ਨੂੰ ਵਧੇਰੇ ਸੁਚਾਰੂ ਬਣਾਏਗੀ ਅਤੇ ਪਾਰਦਰਸ਼ਤਾ ਵਿੱਚ ਹੋਰ ਵਾਧਾ ਕਰੇਗੀ। ਇਸ ਵੈੱਬਸਾਈਟ ’ਤੇ ਅੰਗਰੇਜ਼ੀ, ਪੰਜਾਬੀ ਅਤੇ ਹਿੰਦੀ ਤਿੰਨੋਂ ਭਾਸ਼ਾਵਾਂ ਵਿੱਚ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਵੈੱਬਸਾਈਟ ਨੈਸ਼ਨਲ ਇਨਫਾਰਮੈਟਿਕਸ ਸੈਂਟਰ ਪੰਜਾਬ (ਐਨ.ਆਈ.ਸੀ ਪੰਜਾਬ) ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਸ ਮੌਕੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਵਧੀਕ ਡਾਇਰੈਕਟਰ (ਪ੍ਰਸ਼ਾਸਨ) ਸੰਦੀਪ ਸਿੰਘ ਗਾੜ੍ਹਾ ਆਦਿ ਹਾਜ਼ਰ ਸਨ।

Advertisement

Advertisement