ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਊਯਾਰਕ ਪੁਲੀਸ ਵੱਲੋਂ ਸਿੱਖ ਨੌਜਵਾਨ ਦੇ ਦਾੜ੍ਹੀ ਕੱਟਣ ਸਬੰਧੀ ਫੈਸਲੇ ਨੂੰ ਮੁੜ ਵਿਚਾਰਨ ਦਾ ਭਰੋਸਾ

08:04 AM Sep 12, 2023 IST
featuredImage featuredImage

ਪੱਤਰ ਪ੍ਰੇਰਕ
ਅਜਨਾਲਾ, 11 ਸਤੰਬਰ
ਅਮਰੀਕਾ ਦੇ ਸੂਬੇ ਨਿਊਯਾਰਕ ਵਿੱਚ ਪੁਲੀਸ ’ਚ ਭਰਤੀ ਹੋਏ ਇੱਕ ਸਿੱਖ ਨੌਜਵਾਨ ਨੂੰ ਦਾੜ੍ਹੀ ਕੱਟਣ ਸਬੰਧੀ ਕੀਤੀ ਗਈ ਹਦਾਇਤ ’ਤੇ ਸਥਾਨਕ ਪ੍ਰਸ਼ਾਸਨ ਨੇ ਮੁੜ ਵਿਚਾਰ ਕਰਨ ਦੀ ਹਾਮੀ ਭਰੀ ਹੈ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਇਕ ਪੱਤਰ ਭੇਜ ਕੇ ਜਾਣੂ ਕਰਵਾਇਆ ਹੈ। ਇਹ ਖੁਲਾਸਾ ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਨੇ ਇਹ ਮੁੱਦਾ ਭਾਰਤੀ ਵਿਦੇਸ਼ ਮੰਤਰਾਲੇ ਅਤੇ ਨਿਊਯਾਰਕ ਦੇ ਮੇਅਰ ਕੋਲ ਉਠਾਇਆ ਸੀ।
ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ। ਪੱਤਰ ਦੀ ਕਾਪੀ ਦਿਖਾਉਂਦਿਆਂ ਉਨ੍ਹਾਂ ਦੱਸਿਆ ਕਿ ਸ੍ਰੀ ਸ਼ੰਕਰ ਨੇ ਲਿਖਿਆ ਹੈ ਕਿ ਇਸ ਇਤਰਾਜ਼ ਤੋਂ ਬਾਅਦ ਭਾਰਤ ਸਰਕਾਰ ਨੇ ਅਮਰੀਕਾ ਸਥਿਤ ਭਾਰਤੀ ਦੂਤਘਰ ਰਾਹੀਂ ਇਹ ਮੁੱਦਾ ਨਿਊਯਾਰਕ ਦੇ ਸਥਾਨਕ ਪ੍ਰਸ਼ਾਸਨ ਕੋਲ ਉਠਾਇਆ ਸੀ।
ਉਨ੍ਹਾਂ ਨੇ ਇਸ ਸਬੰਧੀ ਭਰੋਸਾ ਦਿੱਤਾ ਹੈ ਕਿ ਉਹ ਨਿਊਯਾਰਕ ਪੁਲੀਸ ਵਿੱਚ ਭਰਤੀ ਲਈ ਦਾੜ੍ਹੀ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਨੂੰ ਮੁੜ ਵਿਚਾਰਨਗੇ ਤਾਂ ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਵਜੇ। ਦੱਸਣਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਨਿਊਯਾਰਕ ਪੁਲੀਸ ਦੇ ਇਸ ਫੈਸਲੇ ਦਾ ਸਖਤ ਵਿਰੋਧ ਕੀਤਾ ਸੀ।

Advertisement

Advertisement