ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੂਸ ਵਾਲਿਆਂ ਤੋਂ ਪੈਸੇ ਲੈਣ ਦੀਆਂ ਖ਼ਬਰਾਂ ਬੇਬੁਨਿਆਦ: ਡੀਐੱਮਓ

10:06 AM Oct 23, 2024 IST

ਨਿੱਜੀ ਪੱਤਰ ਪ੍ਰੇਰਕ
ਜੈਤੋ, 22 ਅਕਤੂਬਰ
ਜ਼ਿਲ੍ਹਾ ਮੰਡੀ ਅਫ਼ਸਰ ਫ਼ਰੀਦਕੋਟ ਪ੍ਰੀਤ ਕਮਲ ਸਿੰਘ ਬਰਾੜ ਨੇ ਜੈਤੋ ਅਨਾਜ ਮੰਡੀ ਵਿੱਚ ਮਾਰਕੀਟ ਕਮੇਟੀ ਦੇ ਚੇਅਰਮੈਨ ਵੱਲੋਂ ਝਾੜ-ਫੂਸ ਇਕੱਠਾ ਕਰਨ ਵਾਲਿਆਂ ਤੋਂ ਕਥਿਤ ਪੈਸੇ ਲੈ ਕੇ ਉਨ੍ਹਾਂ ਨੂੰ ਪਰਚੀਆਂ ਦੇਣ ਦੀਆਂ ਖ਼ਬਰਾਂ ਨੂੰ ਝੂਠਾ ਅਤੇ ਨਿਰ-ਆਧਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਅਤੇ ਪਰਚੀਆਂ ਤੋਂ ਕੀਤੀ ਗਈ ਪੜਤਾਲ ਤੋਂ ਪਤਾ ਲੱਗਿਆ ਹੈ ਕਿ ਉਕਤ ਪਰਚੀਆਂ ਸਿਰਫ ਉਨ੍ਹਾਂ ਨੂੰ ਸ਼ਨਾਖ਼ਤ ਵਜੋਂ ਜਾਰੀ ਕੀਤੀਆਂ ਗਈਆਂ ਸਨ ਅਤੇ ਮਜ਼ਦੂਰਾਂ ਨੇ ਖੁੱਲ੍ਹ ਕੇ ਮੀਡੀਆ ਸਾਹਮਣੇ ਦੱਸਿਆ ਕਿ ਇਹ ਪਰਚੀਆਂ ਸ਼ਨਾਖ਼ਤ ਲਈ ਸਨ ਅਤੇ ਉਨ੍ਹਾਂ ਕੋਲੋਂ ਕਿਸੇ ਨੇ ਵੀ ਇਸ ਸਬੰਧੀ ਪੈਸੇ ਨਹੀਂ ਲਏ ਅਤੇ ਸੋਸ਼ਲ ਮੀਡੀਆ ਤੇ ਚੱਲ ਰਹੀਆਂ ਅਫ਼ਵਾਹਾਂ/ਖ਼ਬਰਾਂ ਝੂਠੀਆਂ ਅਤੇ ਪੂਰੀ ਤਰ੍ਹਾਂ ਨਿਰ-ਅਧਾਰ ਹਨ।

Advertisement

Advertisement